ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ ’ਚ 4 ਲੋਕਾਂ ਦੀ ਮੌਤ

ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ ’ਚ 4 ਲੋਕਾਂ ਦੀ ਮੌਤ
ਹਰਗੋਬਿੰਦਪੁਰ ਸਾਹਿਬ, 8 ਜੁਲਾਈ : ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਲਾਈਟਾਂ ਵਾਲੇ ਚੌਕ ਵਿਖੇ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ ’ਚ 4 ਲੋਕਾਂ ਦੀ ਮੌਤ ਹੋਣ ਅਤੇ ਅੱਧੀ ਦਰਜਨ ਲੋਕ ਜ਼ਖ਼ਮੀ ਹੋ ਗਏ ਹਨ । ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿਚ ਨਿਰਮਲ ਸਿੰਘ ਪੁੱਤਰ ਦਿਲਬਾਗ ਸਿੰਘ, ਬਲਰਾਜ ਸਿੰਘ ਪੁੱਤਰ ਰਵੇਲ ਸਿੰਘ, ਬਲਜੀਤ ਸਿੰਘ ਪੁੱਤਰ ਬੁੱਢਾ ਸਿੰਘ ਅਤੇ ਸ਼ਮਸ਼ੇਰ ਸਿੰਘ ਪੁੱਤਰ ਚਮਨ ਲਾਲ ਵਾਸੀ ਸਾਰੇ ਵਿਠਵਾਂ ਵਜੋਂ ਹੋਈ ਹੈ। ਦੋਵਾਂ ਧਿਰਾਂ ਦੇ ਦੋ-ਦੋ ਵਿਅਕਤੀਆਂ ਦੀ ਇਸ ਗੋਲੀਬਾਰੀ ’ਚ ਮੌਤ ਹੋ ਗਈ । ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਰਜੇਸ਼ ਕੁਮਾਰ ਕੱਕੜ ਅਤੇ ਐੱਸ. ਐੱਚ. ਓ. ਸਤਪਾਲ ਸਿੰਘ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਦੌਰਾਨ 100 ਦੇ ਕਰੀਬ ਰੌਂਦ ਫਾਇਰ ਕੀਤੇ ਗਏ। ਜ਼ਖਮੀਆਂ ਨੂੰ ਪੁਲਸ ਨੇ ਬਟਾਲਾ ਦੇ ਸਿਵਲ ਹਸਪਤਾਲ ਵਿਚ ਪਹੁੰਚਾਇਆ, ਜਿਥੋਂ ਕੁਝ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ।
