Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:00 pm

+91 90915 01313 , +91 90916 01313

punjabbanni@gmail.com
punjabbani@yahoo.com

ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਯੂਨਿਟ ਦੀ ਮਾਤਾ ਕੁਸ਼ੱਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨਾਲ ਮੀਟਿੰਗ ਹੋਈ

ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਯੂਨਿਟ ਦੀ ਮਾਤਾ ਕੁਸ਼ੱਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨਾਲ ਮੀਟਿੰਗ ਹੋਈ

ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਯੂਨਿਟ ਦੀ ਮਾਤਾ ਕੁਸ਼ੱਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨਾਲ ਮੀਟਿੰਗ ਹੋਈ
ਪਟਿਆਲਾ,8 ਜੁਲਾਈ : ਅੱਜ ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ, ਪੰਜਾਬ ਜ਼ਿਲ੍ਹਾ ਯੂਨਿਟ ਪਟਿਆਲਾ ਦੀ ਡਾਕਟਰ ਜਗਪਾਲਇੰਦਰ ਸਿੰਘ ਯੋਗੀ ਮੈਡੀਕਲ ਸੁਪਰਡੈਂਟ,ਮਾਤਾ ਕੁਸ਼ੱਲਿਆ ਹਸਪਤਾਲ, ਨਾਲ ਕੱਚੇ ਪੱਕੇ ਅਤੇ ਆਊਟਸੋਰਸ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਮਕਾ ਅਵੱਸਥਾ ਵਿੱਚ ਚੱਲ ਰਹੀਆਂ ਮੰਗਾਂ ਦੇ ਸਬੰਧ ਵਿੱਚ ਹੋਈ ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਵਿਕਾਸ ਗੋਇਲ, ਦਫ਼ਤਰ ਸੁਪਰਡੈਂਟ ਮੈਡਮ ਹਰਵਿੰਦਰ ਕੌਰ ਆਦਿ ਸ਼ਾਮਲ ਸਨ ਮੁਲਾਜ਼ਮ ਜਥੇਬੰਦੀ ਵੱਲੋਂ ਸਾਥੀ ਦਰਸ਼ਨ ਸਿੰਘ ਲੁਬਾਣਾ ਸੂਬਾ ਪ੍ਰਧਾਨ, ਸਾਥੀ ਬਲਜਿੰਦਰ ਸਿੰਘ, ਜਗਮੋਹਨ ਸਿੰਘ ਨੌਲੱਖਾ, ਸਵਰਨ ਸਿੰਘ ਬੰਗਾ, ਨੌਰੰਗ ਸਿੰਘ, ਕੰਵਲਜੀਤ ਸਿੰਘ ਚੁੰਨੀ, ਪ੍ਰਕਾਸ਼ ਸਿੰਘ ਲੁਬਾਣਾ ਸ਼ਾਮਲ, ਸੁਖਦੇਵ ਸਿੰਘ ਝੰਡੀ ਪ੍ਰਧਾਨ , ਗੁਰਮੀਤ ਕੌਰ, ਮੀਨੂ, ਗੁਰਦੀਪ ਸਿਘ, ਨੱਥਨੀ ਅਤੇ ਸ੍ਰੀ ਤਰਲੋਕ ਸਿੰਘ ਆਦਿ ਸ਼ਾਮਲ ਹੋਏ।
ਇਸ ਮੀਟਿੰਗ ਦੌਰਾਨ ਕੰਟਰੈਕਟ ਕਰਮਚਾਰੀਆਂ ਨੂੰ ਪਛਾਣ ਪੱਤਰ ਜਾਰੀ ਕਰਨਾ, ਠੇਕੇਦਾਰਾਂ ਤੋਂ EPF ਦਾ ਹਿਸਾਬ ਲੈਣਾ, ਘੱਟੋ ਘੱਟ ਉਜ਼ਰਤਾਂ ਦੇ ਬਕਾਏ ਦੇਣਾ, ਕੱਚੇ-ਪੱਕੇ ਆਊਟਸੋਰਸ ਕਰਮਚਾਰੀਆਂ ਨੂੰ ਵਰਦੀਆਂ ਸਮੇਂ ਸਿਰ ਦੇਣ ਬਾਰੇ, ਰਾਸ਼ਟਰੀ ਹੈਲਥ ਮਿਸ਼ਨ ਸੁਸਾਇਟੀ ਦੀਆਂ ਗਾਈਡਲਾਈਨਜ਼ ਅਨੁਸਾਰ ਆਊਟਸੋਰਸ ਕਰਮਚਾਰੀਆਂ ਨੂੰ ਮੈਡੀਕਲ ਅਤੇ ਅਚਨਚੇਤ ਛੁੱਟੀਆਂ ਦੇਣ, ਆਊਟਸੋਰਸ ਕਰਮਚਾਰੀਆਂ ਨੂੰ ਹਸਪਤਾਲ ਵਿਚ ਇਲਾਜ ਲਈ ਪਰਚੀ ਫੀਸ ਅਤੇ ਹੋਰ ਟੈਸਟ ਆਦਿ ਫ਼ਰੀ ਕਰਨਾ ਅਤੇ ਦਰਜ਼ਾ ਚਾਰ ਕਰਮਚਾਰੀਆਂ ਦੀ ਘਾਟ ਪੂਰੀ ਕਰਨ ਲਈ ਨਵੀਂ ਰੈਗੂਲਰ ਭਰਤੀ ਲਈ ਉਪਰਾਲੇ ਕਰਨੇ ਆਦਿ ਇੱਕ ਦਰਜ਼ਨ ਦੇ ਕਰੀਬ ਮੰਗਾਂ ਤੇ ਵਿਸਥਾਰਿਤ ਗੱਲਬਾਤ ਹੋਈ, ਮੈਡੀਕਲ ਸੁਪਰਡੈਂਟ ਡਾਕਟਰ ਯੋਗੀ ਵੱਲੋਂ ਮੁਲਾਜ਼ਮ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਵਿਚਾਰੀਆਂ ਗਈਆਂ ਮੰਗਾਂ ਲਾਗੂ ਕਰਵਾਉਣ ਲਈ ਨਿੱਜੀ ਤੌਰ ਉਪਰਾਲੇ ਕਰਨਗੇ, ਆਗੂਆਂ ਨੇ ਮੈਡੀਕਲ ਸੁਪਰਡੈਂਟ ਸਾਹਿਬ ਅਤੇ ਹਾਜ਼ਰ ਸਟਾਫ਼ ਦਾ ਧੰਨਵਾਦ ਕੀਤਾ ਅਤੇ ਭਰੋਸਾ ਪ੍ਰਗਟ ਕੀਤਾ ਗਿਆ ਕਿ ਵਿਚਾਰੀਆਂ ਗਈਆਂ ਮੰਗਾਂ ਨੂੰ ਸਮੇਂ ਸਿਰ ਲਾਗੂ ਕਰ ਦਿੱਤਾ ਜਾਵੇਗਾ।

Advertisement
Advertisement
Advertisement
Advertisement
Scroll to Top