ਬਸੰਤ ਰਿਪੂ ਕਲੱਬ ਨੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਪੌਦੇ

ਬਸੰਤ ਰਿਪੂ ਕਲੱਬ ਨੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਪੌਦੇ
ਕਲੱਬ ਵੱਲੋਂ 10000 ਪੌਦੇ ਲਗਾਉਣ ਦਾ ਟੀਚਾ ਮਿੱਥਿਆ
ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਨਹਿਰੂ ਯੂਵਾ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਦੀਪ ਨਗਰ ਤ੍ਰਿਪੜੀ ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਵਣ ਮਹਾ ਉਤਸਵ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਗੁਰਦੁਆਰਾ ਸਾਹਿਬ ਦੇ ਕਮੇਟੀ ਪ੍ਰਧਾਨ ਸ੍ਰ. ਸੁਖਵਿੰਦਰ ਸਿੰਘ ਖਾਲਸਾ ਨੇ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਚੱਕਰੱਸੀਆ ਦਾ ਪੌਦਾ ਲਗਾ ਕੇ ਵਣ ਮਹਾ ਉਤਸਵ ਦਾ ਉਦਘਾਟਨ ਕੀਤਾ ਗਿਆ। ਕਲੱਬ ਦੇ ਸੰਸਥਾਪਕ ਰਾਜੇਸ਼ ਸ਼ਰਮਾ ਰਾਮਟੱਟਵਾਲੀ ਨੇ ਕਿਹਾ ਕਿ ਕਲੱਬ ਵਲੋਂ ਇਸ ਸਾਲ ਬਰਸਾਤ ਦੇ ਮੌਸਮ ਵਿੱਚ 10 ਹਜਾਰ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਕਲੱਬ ਵੱਲੋਂ ਕਿਸਾਨਾਂ ਦੀਆਂ ਮੋਟਰਾਂ, ਸਰਕਾਰੀ ਸਕੂਲਾਂ, ਸ਼ਮਸ਼ਾਨ ਘਾਟਾਂ, ਸੜਕਾਂ ਦੇ ਕਿਨਾਰੇ ਅਤੇ ਸਰਕਾਰੀ ਦਫਤਰਾਂ ਵਿਖੇ ਫੱਲਦਾਰ ਅਤੇ ਛਾਂਦਾਰ ਪੌਦੇ ਲਗਾਏ ਜਾਣਗੇ ਅਤੇ ਇਸ ਪ੍ਰੋਗਰਾਮ ਤੇ ਕਲੱਬ ਵੱਲੋਂ ਲਗਭਗ ਡੇਢ ਲੱਖ ਰੁਪਏ ਖਰਚ ਕੀਤੇ ਜਾਣਗੇ। ਅੱਜ ਦੀ ਪ੍ਰੋਗਰਾਮ ਵਿੱਚ ਗੁਰਦੁਆਰਾ ਸਾਹਿਬ ਦੀਪ ਨਗਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਖਾਲਸਾ ਨੇ ਆਖਿਆ ਕਿ ਬਸੰਤ ਰਿਤੂ ਕਲੱਬ ਤ੍ਰਿਪੜੀ ਪਟਿਆਲਾ ਪਿਛਲੇ ਕਾਫੀ ਲੰਮੇ ਸਮੇਂ ਤੋਂ ਪਟਿਆਲਾ ਜਿਲੇ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਚਲਾ ਰਿਹਾ ਹੈ। ਜ਼ੋ ਕਿ ਸ਼ਲਾਘਾਯੋਗ ਕਦਮ ਹੈ। ਸਾਨੂੰ ਵੀ ਬਸੰਤ ਰਿਤੂ ਕਲੱਬ ਦੇ ਨਾਲ ਮਿਲ ਕੇ ਵਣ ਮਹਾ ਉਤਸਵ ਪ੍ਰੋਗਰਾਮ ਆਯੋਜਿਤ ਕਰਕੇ ਛਾਂਦਾਰ ਅਤੇ ਫੱਲਦਾਰ ਪੌਦੇ ਲਗਾਉਣ ਦੀ ਸਖਤ ਲੋੜ ਹੈ। ਕਲੱਬ ਵਲੋਂ ਗੁਰਦੁਆਰਾ ਸਾਹਿਬ ਵਿਖੇ 30 ਛਾਂਦਾਰ ਪੌਦੇ ਲਗਾਏ ਗਏ।
