Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:33 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹੇ 'ਚ  ਬੂਟੇ ਲਗਾਉਣ ਦੀ ਮੁਹਿੰਮ ਦਾ ਏ. ਡੀ. ਸੀਜ਼ ਨੇ ਲਿਆ ਜਾਇਜ਼ਾ

ਜ਼ਿਲ੍ਹੇ 'ਚ ਬੂਟੇ ਲਗਾਉਣ ਦੀ ਮੁਹਿੰਮ ਦਾ ਏ. ਡੀ. ਸੀਜ਼ ਨੇ ਲਿਆ ਜਾਇਜ਼ਾ

ਜ਼ਿਲ੍ਹੇ ‘ਚ ਬੂਟੇ ਲਗਾਉਣ ਦੀ ਮੁਹਿੰਮ ਦਾ ਏ.ਡੀ.ਸੀਜ਼ ਨੇ ਲਿਆ ਜਾਇਜ਼ਾ
-ਬਰਸਾਤੀ ਮੌਸਮ ਨਵੇਂ ਬੂਟੇ ਲਗਾਉਣ ਲਈ ਸਭ ਤੋਂ ਢੁਕਵਾਂ : ਏ.ਡੀ.ਸੀ.
-ਪਟਿਆਲਾ ਜ਼ਿਲ੍ਹੇ ‘ਚ ਲਗਾਏ ਜਾ ਰਹੇ ਨੇ 11 ਲੱਖ ਬੂਟੇ
-ਕਿਹਾ, ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਯੋਗਦਾਨ ਪਾਵੇ
ਪਟਿਆਲਾ, 8 ਜੁਲਾਈ : ਪਟਿਆਲਾ ਜ਼ਿਲ੍ਹੇ ਵਿੱਚ 11 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਅੱਜ ਵਧੀਕ ਡਿਪਟੀ ਕਮਿਸ਼ਨਰਜ਼ ਨੇ ਜਾਇਜ਼ਾ ਲੈਂਦਿਆਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਖਾਲੀ ਪਏ ਖੇਤਰ ਦੀ ਪਹਿਚਾਣ ਕਰਕੇ ਤੁਰੰਤ ਬੂਟੇ ਲਗਾਉਣ ਦੀ ਕਾਰਵਾਈ ਅਰੰਭਣ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਮੌਜੂਦ ਸਨ । ਵਧੀਕ ਡਿਪਟੀ ਕਮਿਸ਼ਨਰਜ਼ ਨੇ ਕਿਹਾ ਕਿ ਬਰਸਾਤੀ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਢੁਕਵਾਂ ਹੁੰਦਾ ਹੈ ਅਤੇ ਜ਼ਿਲ੍ਹੇ ਅੰਦਰ ਇਸ ਮੌਸਮ ਦੌਰਾਨ 11 ਲੱਖ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਕੂਲਾਂ, ਕਾਲਜਾਂ, ਅਨਾਜ ਮੰਡੀਆਂ, ਹਸਪਤਾਲਾਂ, ਪਿੰਡਾਂ ਦੀਆਂ ਫਿਰਨੀਆਂ ਤੇ ਛੱਪੜਾਂ ਦੇ ਆਲੇ ਦੁਆਲੇ ਸਮੇਤ ਜਨਤਕ ਸਥਾਨਾਂ ਦੀ ਚੋਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਮਾਜ ਸੇਵੀ ਜਥੇਬੰਦੀਆਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਵੀ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮੀਆਂਵਾਕੀ ਤਕਨੀਕ ਨਾਲ ਛੋਟੇ ਜੰਗਲ ਸਥਾਪਤ ਕੀਤੇ ਜਾ ਰਹੇ ਹਨ ਜਿਸ ਨਾਲ ਘੱਟ ਰਕਬੇ ਵਿੱਚ ਜ਼ਿਆਦਾ ਬੂਟੇ ਲਗਾਏ ਜਾ ਸਕਦੇ ਹਨ।
ਇਸ ਮੌਕੇ ਵਣ ਰੇਂਜ ਅਫ਼ਸਰ ਸਵਰਨ ਸਿੰਘ ਨੇ ਬੂਟੇ ਲਗਾਉਣ ਦੀ ਤਕਨੀਕੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੂਟੇ ਲਈ ਟੋਆ ਪੱਟਣ ਸਮੇਂ ਕਹੀ ਦੀ ਵਰਤੋਂ ਕੀਤੀ ਜਾਵੇ ਅਤੇ ਟੋਅੇ ਦਾ ਸਾਈਜ਼ ਡੇੜ ਫੁੱਟ ਚੌੜਾ ਤੇ ਡੇਟ ਫੁੱਟ ਡੂੰਘਾ ਰੱਖਿਆ ਜਾਵੇ ਅਤੇ ਫੇਰ ਦੁਬਾਰਾ ਟੋਅੇ ਨੂੰ ਅੱਧਾ ਮਿੱਟੀ ਨਾਲ ਭਰ ਦਿੱਤਾ ਜਾਵੇ ਇਸ ਨਾਲ ਬੂਟੇ ਨੂੰ ਜੜ ਲਗਾਉਣ ਲਈ ਨਰਮ ਮਿੱਟੀ ਪ੍ਰਾਪਤ ਹੋਵੇਗੀ ਅਤੇ ਬੂਟਾ ਜਲਦੀ ਵੱਡਾ ਹੋਵੇਗਾ। ਉਨ੍ਹਾਂ ਕਿਹਾ ਕਿ ਬੂਟਾ ਲਗਾਉਣ ਦੇ ਨਾਲ ਨਾਲ ਉਸ ਦੀ ਸੰਭਾਲ ਵੀ ਉਨ੍ਹੀ ਹੀ ਜ਼ਿਆਦਾ ਜ਼ਰੂਰੀ ਹੈ, ਇਸ ਲਈ ਲਗਾਏ ਬੂਟਿਆਂ ਦੀ ਸਾਂਭ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੀਟਿੰਗ ‘ਚ ਐਸ.ਡੀ.ਐਮ. ਨਾਭਾ ਤਰਸੇਮ ਚੰਦ ਸਮੇਤ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top