Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:47 pm

+91 90915 01313 , +91 90916 01313

punjabbanni@gmail.com
punjabbani@yahoo.com

ਨਾਟਕ ਦੀ ਸ਼ੂਟਿੰਗ ਦੌਰਾਨ ਗੁਰਦੁਆਰਾ ਸਾਹਿਬ ਬਣਾ ਕੇ ਆਨੰਦ ਕਾਰਜ ਕਰਵਾਉਣ ਦੇ ਸੀਨ ਨੂੰ ਨਿਹੰਗਾਂ ਅਜਿਹਾ ਕਰਨ ਲਈ ਰੋਕਿਆ

ਨਾਟਕ ਦੀ ਸ਼ੂਟਿੰਗ ਦੌਰਾਨ ਗੁਰਦੁਆਰਾ ਸਾਹਿਬ ਬਣਾ ਕੇ ਆਨੰਦ ਕਾਰਜ ਕਰਵਾਉਣ ਦੇ ਸੀਨ ਨੂੰ ਨਿਹੰਗਾਂ ਅਜਿਹਾ ਕਰਨ ਲਈ ਰੋਕਿਆ

ਨਾਟਕ ਦੀ ਸ਼ੂਟਿੰਗ ਦੌਰਾਨ ਗੁਰਦੁਆਰਾ ਸਾਹਿਬ ਬਣਾ ਕੇ ਆਨੰਦ ਕਾਰਜ ਕਰਵਾਉਣ ਦੇ ਸੀਨ ਨੂੰ ਨਿਹੰਗਾਂ ਅਜਿਹਾ ਕਰਨ ਲਈ ਰੋਕਿਆ
ਖਰੜ, 9 ਜੁਲਾਈ : ਪੰਜਾਬ ਦੇ ਨਗਰ ਘੜੂੰਆਂ ਵਿਖੇ ਅੱਜ ਇਕ ਹਿੰਦੀ ਨਾਟਕ ਦੀ ਚੱਲ ਰਹੀ ਸ਼ੂਟਿੰਗ ਦੌਰਾਨ ਨਕਲੀ ਗੁਰਦੁਆਰਾ ਸਾਹਿਬ ਬਣਾ ਕੇ ਅਨੰਦ ਕਾਰਜ ਕਰਵਾਉਣ ਦੇ ਚਲਦਿਆਂ ਨਿਹੰਗ ਸਿੰਘਾਂ ਵਲੋਂ ਸ਼ੂਟਿੰਗ ਵਾਲੀ ਜਗ੍ਹਾ ’ਤੇ ਜਾ ਕੇ ਸ਼ੂਟਿੰਗ ਦਾ ਕੰਮ ਰੋਕ ਦਿੱਤਾ ਗਿਆ। ਇਸ ਸਬੰਧੀ ਥਾਣਾ ਘੜੂੰਆਂ ਦੇ ਬਾਹਰ ਜਾਣਕਾਰੀ ਦਿੰਦਿਆਂ ਜੱਥੇਦਾਰ ਬਾਬਾ ਨਿਹਾਲ ਸਿੰਘ ਪਿੰਡ ਬਰੌਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਜੱਥੇਦਾਰ ਮੇਜਰ ਸਿੰਘ ਦਾ ਫੋਨ ਆਇਆ ਕਿ ਘੜੂੰਆਂ ਵਿਖੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਕੋਲ ਬੇਅਦਬੀ ਹੋਈ ਹੈ ,ਜਦੋਂ ਅਸੀਂ ਉਸ ਜਗ੍ਹਾ ’ਤੇ ਪਹੁੰਚੇ ਤਾਂ ਦੇਖਿਆ ਕਿ ਸ਼ੂਟਿੰਗ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਨਕਲ ਕਰ ਕੇ ਪੂਰੀ ਪਾਲਕੀ ਸਾਹਿਬ ਸਜਾ ਕੇ ਚੌਰ ਸਾਹਿਬ, ਤਬਲੇ, ਤਿੰਨ ਗ੍ਰੰਥੀ ਸਿੰਘ ਮੌਜੂਦ ਸੀ, ਜੋ ਕਿ ਨਕਲੀ ਅਨੰਦ ਕਾਰਜ ਕਰਵਾਉਣ ਦੀ ਵੀਡੀਓ ਬਣਾ ਕੇ ਕੋਈ ਸੀਰੀਅਲ ਬਣਾ ਰਹੇ ਸੀ। ਉਨ੍ਹਾਂ ਕਿਹਾ ਕਿ ਸ਼ੂਟਿੰਗ ਕਰਨ ਵਾਲਿਆਂ ਅਤੇ ਨਾਟਕ ਦੇ ਮਾਲਕਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਅਦਾਕਾਰ ਜਰਨੈਲ ਸਿੰਘ ਨੇ ਕਿਹਾ ਕਿ ਜਦੋਂ ਫਿਲਮਾਂ ਜਾਂ ਨਾਟਕਾਂ ’ਚ ਅਸੀਂ ਸਿੱਖਾਂ ਦਾ ਅਨੰਦ ਕਾਰਜ ਦਿਖਾਉਣਾ ਹੈ ਤਾਂ ਉਹ ਨਕਲੀ ਸੈੱਟ ਲਗਾ ਕੇ ਹੀ ਫਿਲਮਾਇਆ ਜਾ ਸਕਦਾ ਹੈ ਕਿਉਂਕਿ ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਦਾ ਸਰੂਪ ਤਾਂ ਰੱਖ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਕਈ ਫਿਲਮਾਂ `ਚ ਇਸ ਤਰ੍ਹਾਂ ਦਿਖਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਇਸ ਘਟਨਾ ਸਬੰਧੀ ਪਤਾ ਲੱਗਾ ਕਿ ਨਿਹੰਗ ਜੱਥੇਬੰਦੀ ਅਤੇ ਸ਼ੂਟਿੰਗ ਵਾਲਿਆਂ `ਚ ਝੜਪ ਹੋਈ ਹੈ ਤਾਂ ਉਹ ਮਸਲਾ ਸੁਲਝਾਉਣ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਆਪਣੇ ਸਮਾਜ ਨੂੰ ਆਪਣੇ ਧਰਮ ਸਬੰਧੀ ਦੱਸਣਾ ਹੈ ਤਾਂ ਸਾਨੂੰ ਇਸ ਤਰ੍ਹਾਂ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਸਬੰਧੀ ਸਪੱਸ਼ਟ ਕਰਨ ਕਿ ਇਸ ਤਰ੍ਹਾਂ ਕਰਨਾ ਠੀਕ ਹੈ ਕਿ ਨਹੀਂ।

Advertisement
Advertisement
Advertisement
Advertisement
Scroll to Top