ਅਮਰੀਕਾ ਵਿਚ ਹੋਈ ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਦੀ ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Wednesday, 10 July, 2024, 10:31 AM

ਅਮਰੀਕਾ ਵਿਚ ਹੋਈ ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਦੀ ਮੌਤ
ਮੁਕੇਰੀਆਂ, 10 ਜੁਲਾਈ : ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਗੁਰਭੇਜ ਸਿੰਘ ਦੀ ਅਮਰੀਕਾ ਵਿਚ ਮੌਤ ਹੋ ਗਈ।ਗੁਰਭੇਜ ਦੀ ਮੌਤ ਦੀ ਖ਼ਬਰ ਜਿਵੇਂ ਹੀ ਪਿੰਡ ਪਹੁੰਚੀ ਤਾਂ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਦਿੰਦੇ ਹੋਏ ਗੁਰਭੇਜ ਦੇ ਪਿਤਾ ਰਘੁਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਭੇਜ 2015 ’ਚ ਵਰਕ ਪਰਮਿਟ ’ਤੇ ਅਮਰੀਕਾ ਗਿਆ ਸੀ ਅਤੇ ਕੈਲੀਫੋਰਨੀਆ ਸ਼ਹਿਰ ’ਚ ਰਹਿੰਦਾ ਸੀ। ਉਸ ਨੇ ਦੱਸਿਆ ਕਿ 3 ਦਿਨ ਪਹਿਲਾਂ ਹੀ ਉਸਦਾ ਫੋਨ ਆਇਆ ਸੀ ਅਤੇ ਉਹ ਬਹੁਤ ਖੁਸ਼ ਸੀ। ਮੈਂ ਆਪਣੇ ਛੋਟੇ ਬੇਟੇ ਦਾ ਵਿਆਹ ਤੈਅ ਕਰ ਲਿਆ ਸੀ ਅਤੇ ਗੁਰਭੇਜ ਕਹਿ ਰਿਹਾ ਸੀ ਕਿ ਪਾਪਾ ਮੈਂ ਵਿਆਹ ਵਿਚ ਜ਼ਰੂਰ ਆਵਾਂਗਾ ਅਤੇ ਸਾਰੇ ਪਰਿਵਾਰ ਵਾਲੇ ਉਸ ਦੇ ਆਉਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ।
