ਲਖਨਊ-ਆਗਰਾ ਐਕਸਪ੍ਰੈੱਸ ਵੇਅ ‘ਤੇ ਵਾਪਰਿਆ ਭਿਆਨਕ ਸੜਕੀ ਹਾਦਸਾ

ਲਖਨਊ-ਆਗਰਾ ਐਕਸਪ੍ਰੈੱਸ ਵੇਅ ‘ਤੇ ਵਾਪਰਿਆ ਭਿਆਨਕ ਸੜਕੀ ਹਾਦਸਾ
ਲਖਨਊ, 10 ਜੁਲਾਈ : ਭਾਰਤ ਦੇਸ਼ ਦੇ ਯੂ. ਪੀ. ਦੇ ਲਖਨਊ-ਆਗਰਾ ਐਕਸਪ੍ਰੈੱਸ ਵੇਅ ‘ਤੇ ਬੁੱਧਵਾਰ ਤੜਕਸਾਰ ਵਾਪਰੇ ਇਕ ਭਿਆਨਕ ਸੜਕੀ ਹਾਦਸੇ ਵਿਚ 18 ਜਣਿਆਂ ਦੀ ਮੌਤ ਹੋ ਗਈ ਤੇ 30 ਜਣੇ ਜ਼ਖਮੀ ਹੋ ਗਏ। ਯਾਤਰੀਆਂ ਨਾਲ ਭਰੀ ਡਬਲ ਡੇਕਰ ਬੱਸ ਬਿਹਾਰ ਦੇ ਸੀਤਾਮੜੀ ਜ਼ਿਲ੍ਹੇ ਤੋਂ ਦਿੱਲੀ ਜਾ ਰਹੀ ਸੀ। ਜਿਵੇਂ ਹੀ ਬੱਸ ਉਨਾਵ ਜ਼ਿਲੇ ਦੇ ਸਰਹੱਦੀ ਖੇਤਰ ‘ਚ ਪਹੁੰਚੀ ਤਾਂ ਪਿੱਛੇ ਤੋਂ ਆ ਰਹੇ ਦੁੱਧ ਦੇ ਟੈਂਕਰ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਨੇ ਟੈਂਕਰ ਨੂੰ ਵਿਚਕਾਰੋਂ ਫਾੜ ਦਿੱਤਾ। ਹਾਦਸੇ ਨਾਲ ਜੁੜਿਆ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਇਹ ਹਾਦਸਾ ਉਨਾਵ ਦੇ ਗੜ੍ਹਾ ਪਿੰਡ ਨੇੜੇ ਉਸ ਸਮੇਂ ਵਾਪਰਿਆ ਜਦੋਂ ਬਿਹਾਰ ਤੋਂ ਦਿੱਲੀ ਜਾ ਰਹੀ ਬੱਸ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਇੱਕ ਟੈਂਕਰ ਨਾਲ ਟਕਰਾ ਗਈ। ਟੱਕਰ ਕਾਰਨ ਬੱਸ ਪਲਟ ਗਈ। ਇਸ ਦੌਰਾਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉਨਾਓ ਜ਼ਿਲ੍ਹੇ ਵਿੱਚ ਸੜਕ ਹਾਦਸੇ ਦਾ ਨੋਟਿਸ ਲਿਆ ਹੈ। ਸੀਐਮ ਯੋਗੀ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ।
