Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:57 pm

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਨਿਗਮ ਹਾਊਸ ਦੀ ਮੀਟਿੰਗ ਆਯੋਜਿਤ

ਚੰਡੀਗੜ੍ਹ ਨਿਗਮ ਹਾਊਸ ਦੀ ਮੀਟਿੰਗ ਆਯੋਜਿਤ

ਚੰਡੀਗੜ੍ਹ ਨਿਗਮ ਹਾਊਸ ਦੀ ਮੀਟਿੰਗ ਆਯੋਜਿਤ
ਚੰਡੀਗੜ੍ਹ, : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਜਿਥੇ ਸ਼ਹਿਰ ਦੇ ਹਰ ਪਰਿਵਾਰ ਨੂੰ 20 ਹਜ਼ਾਰ ਲੀਟਰ ਪ੍ਰਤੀ ਮਹੀਨਾ ਮੁਫ਼ਤ ਪਾਣੀ ਮੁਹੱਈਆ ਕਰਵਾਉਣ ਸਬੰਧੀ ਪ੍ਰਸ਼ਾਸਨ ਵੱਲੋਂ ਰੱਦ ਮਤੇ ਨੂੰ ਮੁੜ ਤੋਂ ਵਿਸ਼ੇਸ਼ ਮਤੇ ਤਹਿਤ ਪਾਸ ਕਰ ਦਿੱਤਾ ਗਿਆ, ਉਥੇ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਇਹ ਮੁੱਦਾ ਉਠਾਉਂਦਿਆਂ ਕਿਹਾ ਕਿ ਨਿਗਮ ਹਾਊਸ ਦੀ ਆਪਣੀ ਅਹਿਮੀਅਤ ਹੈ ਅਤੇ ਨਿਗਮ ਦੇ ਕੌਂਸਲਰ ਜਨਤਾ ਦੀ ਤਰਫ਼ੋਂ ਚੁਣੇ ਜਾਂਦੇ ਹਨ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਅਧਿਕਾਰੀ ਨਿਗਮ ਸਦਨ ਵੱਲੋਂ ਪਾਸ ਕੀਤੇ ਮੁੱਦੇ ’ਤੇ ਅੜਿੱਕੇ ਡਾਹ ਕੇ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚਾ ਰਹੇ ਹਨ। ਉਨ੍ਹਾਂ ਮਿਸਾਲ ਦਿੱਤੀ ਕਿ ਪ੍ਰਸ਼ਾਸਨ ਨੇ ਬਿਨਾਂ ਜਾਂਚ ਕੀਤੇ ਨਿਗਮ ਸਦਨ ਵੱਲੋਂ ਸ਼ਹਿਰ ਨੂੰ ਮੁਫ਼ਤ ਪਾਣੀ ਦੇਣ ਦੇ ਪਾਸ ਕੀਤੇ ਮਤੇ ਨੂੰ ਰੱਦ ਕਰਨ ਦਾ ਪੱਤਰ ਜਾਰੀ ਕਰ ਦਿੱਤਾ। ਚੰਡੀਗੜ੍ਹ ਨਗਰ ਨਿਗਮ ਸਦਨ ਦੀ ਮੀਟਿੰਗ ਵਿੱਚ ਪਹਿਲੀ ਵਾਰ ਪੁੱਜੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਮੁਫ਼ਤ ਪਾਣੀ ਅਤੇ ਮੁਫ਼ਤ ਪਾਰਕਿੰਗ ਦਾ ਏਜੰਡਾ ਰੱਦ ਕਰਨਾ ਸੰਵਿਧਾਨ ਮੁਤਾਬਕ ਨਹੀਂ ਹੈ। ਉਨ੍ਹਾਂ ਸਮੁੱਚੇ ਸਦਨ ਨੂੰ ਇਕੱਠੇ ਹੋ ਕੇ ਕਾਨੂੰਨ ਅਨੁਸਾਰ ਪ੍ਰਸ਼ਾਸਨ ਨੂੰ ਜਵਾਬ ਦੇਣਾ ਚਾਹੀਦਾ ਹੈ। ਇਸ ’ਤੇ ‘ਆਪ’-ਕਾਂਗਰਸ ਦੇ ਕੌਂਸਲਰਾਂ ਨੇ ਕਿਹਾ ਕਿ ਉਹ ਨਿਗਮ ਹਾਊਸ ਵੱਲੋਂ ਪਹਿਲਾਂ ਪਾਸ ਕੀਤੇ ਮਤੇ ਨੂੰ ਲਾਗੂ ਕਰਨ ਲਈ ਬਜ਼ਿੱਦ ਹਨ ਅਤੇ ਇਸ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ‘ਆਪ’ ਕੌਂਸਲਰ ਜਸਵਿੰਦਰ ਸਿੰਘ ਲਾਡੀ ਨੇ ਆਪਣੇ ਵਾਰਡ ਵਿੱਚ ਵਿਕਾਸ ਕਾਰਜਾਂ ਦੇ ਟੈਂਡਰ ਜਾਰੀ ਕਰਨ ਵਿੱਚ ਨਿਗਮ ਅਧਿਕਾਰੀਆਂ ’ਤੇ ਪੱਖਪਾਤ ਕਰਨ ਦਾ ਦੋਸ਼ ਲਾਇਆ। ਨਿਗਮ ਕਮਿਸ਼ਨਰ ਨੇ ਉਨ੍ਹਾਂ ਨੂੰ ਨਗਰ ਨਿਗਮ ਹਾਊਸ ਦੇ ਭ੍ਰਿਸ਼ਟ ਅਧਿਕਾਰੀਆਂ ਦੇ ਨਾਂ ਉਜਾਗਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਿਗਮ ਵਿੱਚ ਵਿੱਤੀ ਸੰਕਟ ਕਾਰਨ ਨਵੇਂ ਟੈਂਡਰ ਰੁਕੇ ਹੋਏ ਹਨ। ਸ਼ਹਿਰ ਦੇ ਸਾਬਕਾ ਮੇਅਰ, ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ‘ਆਪ’ ਆਗੂ ਪ੍ਰਦੀਪ ਛਾਬੜਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਦਨ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਮਰਹੂਮ ਛਾਬੜਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

Advertisement
Advertisement
Advertisement
Advertisement
Scroll to Top