ਸੜਕ ਹਾਦਸੇ ’ਚ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਦੀ ਹੋਈ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Wednesday, 10 July, 2024, 01:24 PM

ਸੜਕ ਹਾਦਸੇ ’ਚ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਦੀ ਹੋਈ ਮੌਤ
ਹਰਿਆਣਾ, 10 ਜੁਲਾਈ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਹੱਦ ਨਾਲ ਲੱਗਦੇ ਪਿੰਡ ਚੂੜਲ ਕਲਾਂ ਵਿਖੇ ਲੰਘੀ ਰਾਤ ਸੜਕ ਹਾਦਸੇ ’ਚ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਿੰਡ ਕਾਲੀਆ ਦਾ ਪ੍ਰਿੰਸੀਪਲ ਪਵਨ ਕੁਮਾਰ ਵਾਸੀ ਨਵੀਂ ਆਬਾਦੀ ਜਾਖਲ ਲੰਘੀ ਦੇਰ ਰਾਤ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਕਾਲੀਆ ਤੋਂ ਜਾਖਲ ਵੱਲ ਜਾ ਰਹੇ ਸੀ ਤਾਂ ਕਿਸੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਉਹ ਮੋਟਰਸਾਈਕਲ ਤੋਂ ਡਿੱਗ ਜਾਣ ਕਰ ਕੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਟੋਹਾਣਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।