ਇੱਕ ਮੁਸਲਿਮ ਤਲਾਕਸ਼ੁਦਾ ਔਰਤ ਵੀ ਸੀ. ਆਰ. ਪੀ. ਸੀ. ਦੀ ਧਾਰਾ 125 ਤਹਿਤ ਗੁਜ਼ਾਰੇ ਲਈ ਆਪਣੇ ਪਤੀ ਖਿ਼ਲਾਫ਼ ਪਟੀਸ਼ਨ ਦਾਇਰ ਕਰ ਸਕਦੀ ਹੈ : ਸੁਪਰੀਮ ਕੋਰਟ

ਦੁਆਰਾ: Punjab Bani ਪ੍ਰਕਾਸ਼ਿਤ :Wednesday, 10 July, 2024, 12:52 PM

ਇੱਕ ਮੁਸਲਿਮ ਤਲਾਕਸ਼ੁਦਾ ਔਰਤ ਵੀ ਸੀ. ਆਰ. ਪੀ. ਸੀ. ਦੀ ਧਾਰਾ 125 ਤਹਿਤ ਗੁਜ਼ਾਰੇ ਲਈ ਆਪਣੇ ਪਤੀ ਖਿ਼ਲਾਫ਼ ਪਟੀਸ਼ਨ ਦਾਇਰ ਕਰ ਸਕਦੀ ਹੈ : ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇੱਕ ਮੁਸਲਿਮ ਤਲਾਕਸ਼ੁਦਾ ਔਰਤ ਵੀ ਸੀ. ਆਰ. ਪੀ. ਸੀ. ਦੀ ਧਾਰਾ 125 ਤਹਿਤ ਗੁਜ਼ਾਰੇ ਲਈ ਆਪਣੇ ਪਤੀ ਖਿ਼ਲਾਫ਼ ਪਟੀਸ਼ਨ ਦਾਇਰ ਕਰ ਸਕਦੀ ਹੈ। ਸੁਪਰੀਮ ਕੋਰਟ ਨੇ ਅੱਜ ਇਸ ਮਾਮਲੇ `ਤੇ ਅਹਿਮ ਫੈਸਲਾ ਦਿੰਦਿਆਂ ਕਿਹਾ ਕਿ ਇਹ ਕਾਨੂੰਨ ਹਰ ਧਰਮ ਦੀਆਂ ਔਰਤਾਂ `ਤੇ ਲਾਗੂ ਹੈ।ਦੱਸਣਯੋਗ ਹੈ ਕਿ ਜਸਟਿਸ ਬੀਵੀ ਨਾਗਰਥਨਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਦੋਹਾਂ ਜੱਜਾਂ ਨੇ ਵੱਖ-ਵੱਖ ਫੈਸਲਾ ਸੁਣਾਇਆ।