ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਕਿਸਾਨਾਂ ਕੀਤਾ ਦਿੱਲੀ ਕੂਚ ਦਾ ਐਲਾਨ
ਦੁਆਰਾ: Punjab Bani ਪ੍ਰਕਾਸ਼ਿਤ :Wednesday, 10 July, 2024, 01:34 PM

ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਕਿਸਾਨਾਂ ਕੀਤਾ ਦਿੱਲੀ ਕੂਚ ਦਾ ਐਲਾਨ
ਸ਼ੰਭੂ, 10 ਜੁਲਾਈ : ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ ਵੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਸ਼ੰਭੁ ਬਾਰਡਰ ਤੋਂ ਧਰਨਾ ਚੁੱਕਣ ਅਤੇ ਬੈਰੀਕੇਟ ਹਟਾਏ ਜਾਣ ਦੇ ਹੁਕਮ ਦੇ ਚਲਦਿਆਂ ਅਤੇ ਦਿੱਲੀ ਜਾਣ ਲਈ ਆਖੇ ਜਾਣ ਤੇ ਹੁਕਮਾਂ ਨੂੰ ਅਮਲੀ ਜਾਮਾ ਪਾਉਂਦਿਆਂ ਦਿੱਲੀ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਮਨਜੀਤ ਰਾਏ ਨੇ ਆਖਿਆ ਹੈ ਕਿ ਅਸੀਂ ਸ਼ਾਂਤਮਈ ਤਰੀਕੇ ਨਾਲ ਦਿੱਲੀ ਵਿਚ ਪ੍ਰਦਰਸ਼ਨ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸ਼ੁਰੂ ਤੋਂ ਦਿੱਲੀ ਜਾਣਾ ਚਾਹੁੰਦੇ ਸੀ ਅਤੇ ਸ਼ਾਂਤਮਈ ਢੰਗ ਨਾਲ ਹੀ ਦਿੱਲੀ ਵੱਲ ਜਾ ਰਹੇ ਸੀ, ਪਰ ਹਰਿਆਣਾ ਸਰਕਾਰ ਨੇ ਬੇਵਜ੍ਹਾ ਰੋਕਾਂ ਨਾਲ ਕੇ ਉਨ੍ਹਾਂ ਨੂੰ ਇਥੇ ਰੋਕ ਲਿਆ ਗਿਆ। ਉਹ ਹਾਈਕੋਰਟ ਦੇ ਤਾਜ਼ਾ ਹੁਕਮਾਂ ਦਾ ਸਵਾਗਤ ਕਰਦੇ ਹਨ।
