Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:21 pm

+91 90915 01313 , +91 90916 01313

punjabbanni@gmail.com
punjabbani@yahoo.com

ਸਬ ਡਵੀਜ਼ਨ ਸੁਨਾਮ ਦੇ ਪਿੰਡ ਛਾਹੜ ਵਿਖੇ ਆਯੋਜਿਤ ਕਲਸਟਰ ਪੱਧਰੀ ਲੋਕ ਸੁਵਿਧਾ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ

ਸਬ ਡਵੀਜ਼ਨ ਸੁਨਾਮ ਦੇ ਪਿੰਡ ਛਾਹੜ ਵਿਖੇ ਆਯੋਜਿਤ ਕਲਸਟਰ ਪੱਧਰੀ ਲੋਕ ਸੁਵਿਧਾ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ

ਸਬ ਡਵੀਜ਼ਨ ਸੁਨਾਮ ਦੇ ਪਿੰਡ ਛਾਹੜ ਵਿਖੇ ਆਯੋਜਿਤ ਕਲਸਟਰ ਪੱਧਰੀ ਲੋਕ ਸੁਵਿਧਾ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ
ਮਾਲ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ਉੱਤੇ 53 ਇੰਤਕਾਲ ਦੇ ਮਾਮਲੇ ਨਿਪਟਾਏ
ਛਾਹੜ/ ਸੁਨਾਮ ਊਧਮ ਸਿੰਘ ਵਾਲਾ, 9 ਜੁਲਾਈ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਨ੍ਹੀਂ ਦਿਨੀਂ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਸਦੇ ਨਾਗਰਿਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਪ੍ਰਸ਼ਾਸ਼ਨਿਕ ਸੁਵਿਧਾਵਾਂ ਮੁਹਈਆ ਕਰਾਉਣ ਲਈ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਰਹਿਨੁਮਾਈ ਹੇਠ ਸਬ ਡਵੀਜ਼ਨ ਸੁਨਾਮ ਦੇ ਵੱਡੇ ਪਿੰਡ ਛਾਹੜ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ, ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਅਤੇ ਨਗਰ ਸੁਧਾਰ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਨੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋ ਕੇ ਕੈਂਪ ਦਾ ਜਾਇਜ਼ਾ ਲਿਆ । ਇਸ ਮੌਕੇ ਐਸ.ਡੀ.ਐਮ ਸਿੰਗਲਾ ਨੇ ਦੱਸਿਆ ਕਿ ਸਬ ਡਵੀਜ਼ਨ ਸੁਨਾਮ ਵਿੱਚ ਸ਼ਹਿਰੀ ਅਤੇ ਪਿੰਡਾਂ ਦੇ ਪੱਧਰ ਤੇ ਹਰ ਹਫਤੇ ਵਿੱਚ ਦੋ ਦੋ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹਈਆ ਕਰਵਾਈਆਂ ਜਾਂਦੀਆਂ ਹਨ ਅਤੇ ਲੋਕ ਵੱਧ ਚੜ ਕੇ ਇਹਨਾਂ ਕੈਂਪਾਂ ਦਾ ਲਾਭ ਉਠਾ ਰਹੇ ਹਨ। ਉਹਨਾਂ ਦੱਸਿਆ ਕਿ ਅੱਜ ਮਾਲ ਵਿਭਾਗ ਦੇ ਅਧਿਕਾਰੀਆਂ ਦੁਆਰਾ ਇਸ ਕੈਂਪ ਦੇ ਦੌਰਾਨ ਹੀ ਲੋਕਾਂ ਦੇ ਇੰਤਕਾਲ ਨਾਲ ਸਬੰਧਤ 53 ਮਾਮਲਿਆਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਕਲਸਟਰ ਪੱਧਰੀ ਇਸ ਕੈਂਪ ਵਿੱਚ ਛਾਹੜ ਤੋਂ ਇਲਾਵਾ ਚੱਠਾ ਨਨਹੇੜਾ, ਕੋਹਰੀਆਂ, ਰਾਮਗੜ੍ਹ ਜਵੰਦਾ, ਖਡਿਆਲ, ਰਟੋਲਾਂ ਪਿੰਡਾਂ ਦੇ ਨਿਵਾਸੀਆਂ ਨੇ ਵੀ ਲਾਭ ਉਠਾਇਆ ਹੈ। ਉਹਨਾਂ ਇਸ ਦੌਰਾਨ ਕੈਂਪ ਵਿੱਚ ਸੇਵਾਵਾਂ ਲੈਣ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਅਤੇ ਲੋਕਾਂ ਦੀ ਬੇਹਤਰੀ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵੀ ਦੱਸਿਆ। ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤਾ ਜਾ ਰਿਹਾ ਇੱਕ ਮਹੱਤਵਪੂਰਨ ਉਪਰਾਲਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਹਾਸਲ ਕਰਨ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Advertisement
Advertisement
Advertisement
Advertisement
Scroll to Top