ਥਾਣਾ ਨਾਭਾ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Tuesday, 09 July, 2024, 03:35 PM

ਥਾਣਾ ਨਾਭਾ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਨਾਭਾ, 9 ਜੁਲਾਈ () : ਥਾਣਾ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 5 ਮਿਲੀਗ੍ਰਾਮ ਹੈਰੋਇਨ ਅਤੇਇਕ ਸਰਿੰਜ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਜਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬੋੜਾਕਲਾਂ ਥਾਣਾ ਸਦਰ ਨਾਭਾ ਹਨ। ਪੁਲਸ ਮੁਤਾਬਕ ਏ. ਐਸ. ਆਈ. ਬਲਕਾਰ ਸਿੰਘ ਚੌਂਕੀ ਗਲਵੱਟੀ ਥਾਣਾ ਸਦਰ ਨਾਭਾ ਜੋ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਧਨੋਰੀ ਪੁਲੀ ਸੂਆ ਕੋਲ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਅਣਪਛਾਤਾ ਕਾਰ ਚਾਲਕ ਪਿੰਡ ਤੂੰਗਾ ਵਿਖੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਦਾ ਐਕਸੀਡੈਂਟ ਕਰਕੇ ਪਿੰਡ ਧਨੋਰੀ ਵੱਲ ਨੂੰ ਆ ਰਿਹਾ ਹੈ, ਜਿਸ ਤੇ ਜਦੋਂ ਕਾਰ ਵਿਚ ਸਵਾਰ ਉਕਤ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਕਾਰ ਵਿਚੋਂ 5 ਮਿਲੀਗ੍ਰਾਮ ਹੈਰੋਇਨ ਅਤੇ ਇੱਕ ਸਰਿੰਜ ਬਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।