Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:21 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਦੀ ਕਾਲਜ ਦੇ ਡਾ. ਸੁਮੀਤ ਕੁਮਾਰ ਨੂੰ ਅਤਿ-ਆਧੁਨਿਕ ਕੰਪਿਊਟਰ ਡਿਜ਼ਾਈਨ ਲਈ ਮਿਲਿਆ ਪੇਟੈਂਟ

ਮੋਦੀ ਕਾਲਜ ਦੇ ਡਾ. ਸੁਮੀਤ ਕੁਮਾਰ ਨੂੰ ਅਤਿ-ਆਧੁਨਿਕ ਕੰਪਿਊਟਰ ਡਿਜ਼ਾਈਨ ਲਈ ਮਿਲਿਆ ਪੇਟੈਂਟ

ਮੋਦੀ ਕਾਲਜ ਦੇ ਡਾ. ਸੁਮੀਤ ਕੁਮਾਰ ਨੂੰ ਅਤਿ-ਆਧੁਨਿਕ ਕੰਪਿਊਟਰ ਡਿਜ਼ਾਈਨ ਲਈ ਮਿਲਿਆ ਪੇਟੈਂਟ
ਪਟਿਆਲਾ: 9 ਜੁਲਾਈ : ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਐਸੋਸੀਏਟ ਪ੍ਰੋਫੈਸਰ ਵੱਜੋਂ ਕਾਰਜਗਤ ਅਤੇ ਐਨ.ਸੀ.ਸੀ ਏਅਰ ਵਿੰਗ ਦੇ ਡਾ. (ਫਲਾਇੰਗ ਅਫਸਰ) ਸੁਮੀਤ ਕੁਮਾਰ ਦੀ ਅਗਵਾਈ ਵਿੱਚ ਕੰਪਿਊਟਰ ਸਾਇੰਸ ਦੇ ਵਿਗਿਆਨਕਾਂ ਦੀ ਇੱਕ ਟੀਮ ਨੂੰ ‘ਪਛਾਣ-ਪੱਤਰ ਹੋਲਡਰ ਵਿਦ ਪੈੱਨ-ਡਰਾਈਵ ਸਲੌਟ’ ਦੇ ਨਵੀਨਤਮ ਡਿਜ਼ਾਈਨ ਲਈ ਇੱਕ ਪੇਟੈਂਟ ਪ੍ਰਦਾਨ ਗਿਆ ਹੈ। ਇਹ ਅਤਿ-ਆਧੁਨਿਕ ਖੋਜ ਪੇਟੈਂਟ ਦਫ਼ਤਰ, ਭਾਰਤ ਸਰਕਾਰ ਕੋਲ ਰਜਿਸਟਰਡ ਕੀਤੀ ਗਈ ਹੈ ਤਾਂ ਕਿ ਬੌਧਿਕ ਸੰਪਤੀ ਦੇ ਅਧਿਕਾਰਾਂ ਅਧੀਨ ਇਸ ਖੋਜ-ਕਾਰਜ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਡਾ. ਸੁਮੀਤ ਕੁਮਾਰ ਨੂੰ ਉਨ੍ਹਾਂ ਦੀ ਇਸ ਵਿਲੱਖਣ ਖੋਜ ਅਤੇ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਮੋਦੀ ਕਾਲਜ ਸਮਾਜ ਅਤੇ ਰਾਸ਼ਟਰ ਦੀ ਭਲਾਈ ਲਈ ਵਿਗਿਆਨ ਅਤੇ ਤਕਨੀਕ ਦੇ ਆਧੁਨਿਕ ਖੇਤਰਾਂ ਵਿੱਚ ਖੋਜ ਕਰਨ ਅਤੇ ਨਵੀਨ ਡਿਜ਼ਾਈਨ ਬਣਾਉਣ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ । ਡਾ. ਸੁਮੀਤ ਕੁਮਾਰ ਨੇ ਦੱਸਿਆ ਕਿ ਸਾਡਾ ਪੇਟੈਂਟ ਹੋਇਆ ਡਿਜ਼ਾਇਨ ‘ਪਛਾਣ-ਪੱਤਰ ਹੋਲਡਰ ਵਿਦ ਪੈੱਨ-ਡਰਾਈਵ ਸਲੌਟ’ ਇਹਨਾਂ ਦੋਵਾਂ ਜ਼ਰੂਰੀ ਡਿਜ਼ੀਟਲ ਖਾਤਿਆਂ ਵਿੱਚ ਆਪਸੀ ਤਾਲਮੇਲ ਵਧਾਉਂਦਾ ਹੈ ਅਤੇ ਇਹਨਾਂ ਦੇ ਅੁਪੇਸ਼ਨ ਸਿਸਟਮ ਨੂੰ ਬਿਨਾਂ ਕਿਸੇ ਝੰਜਟ ਨਾਲ ਚਲਾਉਣ ਵਿੱਚ ਮਦੱਦ ਕਰਦਾ ਹੈ । ਇਹ ਉਪਭੋਗਤਾ ਦੀ ਕਾਰਜਸ਼ੀਲਤਾ ਨੂੰ ਵੀ ਵਧਾਉਂਦਾ ਹੈ। ਉਹਨਾਂ ਇਹ ਵੀ ਕਿਹਾ ਕਿ ਇਹ ਖੋਜ ਸਾਡੀ ਟੀਮ ਆਪਸੀ ਸਹਿਯੋਗ ਅਤੇ ਲਗਾਤਾਰ ਯਤਨਾਂ ਦਾ ਨਤੀਜਾ ਹੈ ਜਿਸ ਨੇ ਸਾਡੇ ਡਿਜ਼ੀਟਲ ਖਾਤਿਆਂ ਵਿੱਚ ਸੰਚਾਰ ਕਰਨ ਦੇ ਤਰੀਕੇ ਨੂੰ ਮੁੜ ਪਰਿਭਾਸ਼ਿਤ ਕਰ ਦਿੱਤਾ ਹੈ । ਇਸ ਮੌਕੇ ਤੇ ਕੰਪਿਊਟਰ ਸਾਇੰਸ ਵਿਭਾਗ ਅਤੇ ਕਾਲਜ ਦੇ ਸਮੂਹ ਸਟਾਫ ਨੇ ਵੀ ਡਾ. ਸੁਮੀਤ ਕੁਮਾਰ ਨੂੰ ਵਧਾਈ ਦਿੱਤੀ।

Advertisement
Advertisement
Advertisement
Advertisement
Scroll to Top