ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਵੈਟ ਘੁਟਾਲੇ ਮਾਮਲੇ `ਚ ਹਰਿਆਣਾ `ਚ 14 ਥਾਵਾਂ `ਤੇ ਛਾਪੇਮਾਰੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 09 July, 2024, 04:14 PM

ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਵੈਟ ਘੁਟਾਲੇ ਮਾਮਲੇ `ਚ ਹਰਿਆਣਾ `ਚ 14 ਥਾਵਾਂ `ਤੇ ਛਾਪੇਮਾਰੀ
ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ `ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਵੈਟ ਘੁਟਾਲੇ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ 14 ਥਾਵਾਂ `ਤੇ ਛਾਪੇਮਾਰੀ ਕੀਤੀ ਹੈ।ਛਾਪੇਮਾਰੀ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਥਾਵਾਂ `ਤੇ ਹਰਿਆਣਾ ਸਰਕਾਰ ਦੇ ਤਿੰਨ ਹਰਿਆਣਾ ਸਿਵਲ ਸਰਵਿਸ ਅਧਿਕਾਰੀ ਅਤੇ ਕੁਝ ਹੋਰ ਪ੍ਰਾਈਵੇਟ ਵਿਅਕਤੀ ਸ਼ਾਮਲ ਸਨ। ਈਡੀ ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।