Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:15 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਇੱਕ ਹੋਰ ਵਾਅਦਾ ਕੀਤਾ ਪੂਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਇੱਕ ਹੋਰ ਵਾਅਦਾ ਕੀਤਾ ਪੂਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਇੱਕ ਹੋਰ ਵਾਅਦਾ ਕੀਤਾ ਪੂਰਾ
ਮੁੱਖ ਮੰਤਰੀ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ
ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਮੁੱਖ ਮੰਤਰੀ ਨੇ ਕੀਤਾ ਵਾਅਦਾ ਪੁਗਾਇਆ
ਚੰਡੀਗੜ੍ਹ, 9 ਜੁਲਾਈ : ਕਿਸਾਨ ਸ਼ੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੂੰ ਵਿੱਤੀ ਸਹਾਇਤ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ । ਅੱਜ ਇੱਥੇ ਪਰਿਵਾਰ ਨੂੰ ਚੈੱਕ ਅਤੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਨਦਾਤਿਆਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੇ ਸਰਹੱਦ ਵਿਖੇ ਗੋਲੀਬਾਰੀ ਦੌਰਾਨ ਸ਼ਹਾਦਤ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿਲ ਦਹਿਲਾਉਣ ਵਾਲੀ ਇਸ ਘਟਨਾ ਨੇ ਸਮੂਹ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ । ਮੁੱਖ ਮੰਤਰੀ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਸ਼ਹਾਦਤ ਪਰਿਵਾਰ ਲਈ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ ਜਿਸ ਦੀ ਕਿਸੇ ਵੀ ਕੀਮਤ ਉਤੇ ਭਰਪਾਈ ਨਹੀਂ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਜੀਅ ਨੂੰ ਸਰਕਾਰੀ ਨੌਕਰੀ ਦੇਣਾ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਦਾ ਨਿਮਾਣਾ ਜਿਹਾ ਯਤਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨ ਕਿਸਾਨ ਨੇ ਦੇਸ਼ ਦੇ ਕਿਸਾਨਾਂ ਦੀ ਖਾਤਰ ਵੱਡੀ ਕੁਰਬਾਨੀ ਦਿੱਤੀ ਹੈ ਜਿਸ ਕਰਕੇ ਪਰਿਵਾਰ ਦੀ ਮਦਦ ਕਰਨਾ ਸਰਕਾਰ ਆਪਣਾ ਫਰਜ਼ ਸਮਝਦੀ ਹੈ । ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਸਦਕਾ ਭਾਰਤ ਅਨਾਜ ਪੱਖੋਂ ਆਤਮ ਨਿਰਭਰ ਮੁਲਕ ਬਣਿਆ ਜਿਸ ਕਰਕੇ ਦੇਸ਼ਵਾਸੀ ਕਿਸਾਨਾਂ ਦੇ ਰਿਣੀ ਹਨ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਆਪਣੇ ਸੀਮਤ ਕੁਦਰਤੀ ਵਸੀਲਿਆਂ ਦੇ ਬਾਵਜੂਦ ਸੂਬੇ ਦੇ ਕਿਸਾਨਾਂ ਨੇ ਦੇਸ਼ ਲਈ ਅਨਾਜ ਪੈਦਾ ਕਰਨ ਵਾਸਤੇ ਖੇਤਾਂ ਵਿੱਚ ਮੁੜਕਾ ਵਹਾਇਆ ਅਤੇ ਇੱਥੋਂ ਤੱਕ ਕਿ ਇਸ ਦੀ ਖਾਤਰ ਕਿਸਾਨਾਂ ਨੇ ਪਾਣੀ ਤੇ ਜਰਖੇਜ਼ ਮਿੱਟੀ ਨੂੰ ਵੀ ਦਾਅ ਉਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਇਸ ਔਖੀ ਘੜੀ ਵਿੱਚ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬਾਂਹ ਫੜੀ ਜਾਵੇ ਅਤੇ ਸੂਬਾ ਸਰਕਾਰ ਇਸ ਸਬੰਧ ਵਿੱਚ ਸਿਰਤੋੜ ਯਤਨ ਕਰ ਰਹੀ ਹੈ।

Advertisement
Advertisement
Advertisement
Advertisement
Scroll to Top