Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:16 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਨੇ ਲਗਾਏ ਬੂਟੇ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਨੇ ਲਗਾਏ ਬੂਟੇ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਨੇ ਲਗਾਏ ਬੂਟੇ
ਪਟਿਆਲਾ, 9 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਜ਼ਿਲ੍ਹਾ ਪਟਿਆਲਾ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ । ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਜੁਡੀਸ਼ੀਅਲ ਅਫ਼ਸਰਾਂ, ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰ ਵੱਲੋਂ ਸ਼ਹਿਰ ਪਟਿਆਲਾ ਦੇ ਆਸ-ਪਾਸ ਦੇ ਇਲਾਕੇ, ਵੱਖ-ਵੱਖ ਸਕੂਲਾਂ, ਜ਼ਿਲ੍ਹਾ ਅਦਾਲਤਾਂ ਕੰਪਲੈਕਸ ਪਟਿਆਲਾ, ਸਬ-ਡਵੀਜ਼ਨ ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਸਥਿਤ ਕੋਰਟ ਕੰਪਲੈਕਸਾਂ ਅਤੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦੇ ਅਹਾਤੇ ਵਿੱਚ ਬੂਟੇ ਲਗਾਏ ਗਏ । ਇਸ ਮੌਕੇ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਅਥਾਰਟੀ ਵੱਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਨਿੰਮ, ਬੋਹੜ ਅਤੇ ਪਿੱਪਲ ਦੇ ਬੂਟੇ ਵਿਸ਼ੇਸ਼ ਤੌਰ ‘ਤੇ ਲਗਾਏ ਗਏ ਹਨ। ਮੈਡਮ ਅਰੋੜਾ ਨੇ ਅੱਗੇ ਦੱਸਿਆ ਕਿ ਹਰ ਸਾਲ ਰੁੱਖ ਲਗਾਉਣੇ ਚਾਹੀਦੇ ਹਨ ਕਿਉਂਕਿ ਇਹ ਆਕਸੀਜਨ ਦਾ ਸਰੋਤ ਹਨ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਦੇ ਹਨ। ਰੁੱਖ ਸਾਨੂੰ ਕਈ ਹੋਰ ਲਾਭ ਵੀ ਦਿੰਦੇ ਹਨ। ਵੱਧ ਤੋਂ ਵੱਧ ਰੁੱਖ ਲਗਾ ਕੇ ਗਲੋਬਲ ਵਾਰਮਿੰਗ ਅਤੇ ਵਾਤਾਵਰਨ ਪ੍ਰਦੂਸ਼ਣ ਵਰਗੀਆਂ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਵਾਤਾਵਰਨ ਸੁਰੱਖਿਆ ਸਬੰਧੀ ਕਾਨੂੰਨਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਉਹਨਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਨਾਲਸਾ ਹੈਲਪ ਲਾਈਨ ਨੰਬਰ 15100, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਲੋਕ ਅਦਾਲਤ ਦੇ ਲਾਭ, ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿੱਚ 29.7.2024 ਤੋਂ 03.8.2024 ਤੱਕ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਅਤੇ 14.9.2024 ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ।

Advertisement
Advertisement
Advertisement
Advertisement
Scroll to Top