Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:11 pm

+91 90915 01313 , +91 90916 01313

punjabbanni@gmail.com
punjabbani@yahoo.com

ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਜ਼ਿਲ੍ਹੇ ’ਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਹੋਈ ਬੈਠਕ

ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਜ਼ਿਲ੍ਹੇ ’ਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਹੋਈ ਬੈਠਕ

ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਜ਼ਿਲ੍ਹੇ ’ਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਹੋਈ ਬੈਠਕ
ਪਟਿਆਲਾ, 9 ਜੁਲਾਈ : ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਜ਼ਿਲ੍ਹੇ ’ਚ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਕੰਚਨ ਦੀ ਅਗਵਾਈ ’ਚ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੇ ਮੈਂਬਰਾਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ ਜੇ ਸਿੰਘ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਕਮ ਸਹਾਇਕ ਸਿਹਤ ਅਫ਼ਸਰ ਡਾ. ਕੁਸ਼ਲਦੀਪ ਗਿੱਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਡੀ ਡੀ ਐਚ ਓ ਡਾ. ਸੁਨੰਦਾ ਸਮੇਤ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਲੋਕਾਂ ਨੂੰ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੀਆ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਅਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਪੁਲਿਸ ਵਿਭਾਗ ਨਾਲ ਮਿਲ ਕੇ ਚਲਾਨ ਕੀਤੇ ਜਾਣ । ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪਿੰਡਾਂ ਨੂੰ ਤੰਬਾਕੂ ਮੁਕਤ ਕਰਵਾਉਣ ਲਈ ਗਰਾਮ ਸਭਾਵਾਂ ਦੀ ਮੀਟਿੰਗ ਕਰਕੇ ਮਤੇ ਪਵਾਏ ਜਾਣ ਅਤੇ ਇਸ ਮੰਤਵ ਲਈ ਪੰਚਾਇਤੀ ਰਾਜ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਲਈ ਸਮੂਹ ਵਿਭਾਗਾਂ ਵੱਲੋਂ ਆਮ ਜਨਤਾ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਇਸ ਲਈ ਜਾਗਰੂਕਤਾ ਕੈਂਪ ਲਗਾਏ ਜਾਣ।

Advertisement
Advertisement
Advertisement
Advertisement
Scroll to Top