Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:49 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਸ਼ਲਾਘਾਯੋਗ : ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਸ਼ਲਾਘਾਯੋਗ : ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਸ਼ਲਾਘਾਯੋਗ : ਜਿੰਪਾ
ਲੋਕਾਂ ਨੂੰ ਸੁਚਾਰੂ ਅਤੇ ਬਿਨਾਂ ਦਿੱਕਤ ਸੇਵਾਵਾਂ ਦੇਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਹੋਵੇਗਾ ਹਦਾਇਤਨਾਮਾ: ਮਾਲ ਮੰਤਰੀ
ਚੰਡੀਗੜ੍ਹ, 9 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਗਈਆਂ ਹਨ। ਇਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ । ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ ‘ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਵੱਲੋਂ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ ਜੋ ਕਿ ਉਸਨੂੰ ਤਸਦੀਕ ਕਰੇਗਾ । ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਅਜਿਹੀਆਂ ਬਹੁਤ ਸਾਰੀਆਂ ਨਾਗਰਿਕ ਸੇਵਾਵਾਂ ਹਨ ਜੋ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਦਿੱਤੀਆਂ ਜਾਂਦੀਆਂ ਹਨ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਲੋਕਾਂ ਨੂੰ ਇਹ ਸਾਰੀਆਂ ਸੇਵਾਵਾਂ ਬਿਨਾਂ ਦਿੱਕਤ, ਖੱਜਲ ਖੁਆਰੀ ਰਹਿਤ ਅਤੇ ਬਿਨਾਂ ਭ੍ਰਿਸ਼ਟਾਚਾਰ ਦੇ ਮਿਲਣ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਜਲਦ ਹੀ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਫੀਲਡ ਸਟਾਫ ਨੂੰ ਇਕ ਹਦਾਇਤਨਾਮਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ ਤਾਂ ਜੋ ਸਭਨਾਂ ਨੂੰ ਇਹ ਸਪੱਸ਼ਟ ਹੋ ਜਾਵੇ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਾਗਰਿਕਾਂ ਨੂੰ ਨਿਰਵਿਘਨ ਅਤੇ ਸੁਖਾਲੀਆਂ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਹਦਾਇਤਨਾਮਾ ਹੇਠਲੇ ਪੱਧਰ ਤੋਂ ਲੈਕੇ ਉੱਚ ਅਧਿਕਾਰੀਆਂ ਤੱਕ ਲਾਗੂ ਹੋਵੇਗਾ । ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕ ਪੱਖੀ ਕਾਰਜ ਬਿਨਾਂ ਸਵਾਰਥ ਦੇ ਕਰਨ ਲਈ ਸਮੇਂ ਸਮੇਂ ਉੱਤੇ ਪ੍ਰੇਰਿਤ ਕੀਤਾ ਜਾਂਦਾ ਹੈ। ਇਸਦੇ ਬਾਵਜੂਦ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਲੋਕਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕਰਦਾ ਹੈ ਤਾਂ ਇਹ ਨਾਸਹਿਣਯੋਗ ਹੈ ਅਤੇ ਅਜਿਹੇ ਅਧਿਕਾਰੀ/ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟ ਅਤੇ ਕੰਮਚੋਰ ਅਧਿਕਾਰੀਆਂ/ਕਰਮਚਾਰੀਆਂ ਦੇ ਸਖ਼ਤ ਖਿਲਾਫ ਹੈ ਅਤੇ ਇਸੇ ਕਰਕੇ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ । ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਇਜ਼ ਕੰਮ ਨਾ ਕਰਨ ਵਾਲੇ ਅਤੇ ਜਾਣ ਬੁੱਝ ਕੇ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ‘ਚ ਲਿਆਦੀ ਜਾਵੇਗੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਜਾਇਜ਼ ਕੰਮ ਕਰਨ ਲਈ ਖੱਜਲ ਖੁਆਰ ਕਰਦਾ ਹੈ, ਰਿਸ਼ਵਤ ਮੰਗਦਾ ਹੈ ਜਾਂ ਮਾਲ ਵਿਭਾਗ ਦੇ ਕੰਮਾਂ ਸਬੰਧੀ ਲੋਕਾਂ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਹੈਲਪ ਲਾਈਨ ਨੰਬਰਾਂ ਉੱਤੇ ਬੇਝਿਜਕ ਹੋਕੇ ਸ਼ਿਕਾਇਤ ਦਰਜ ਕਰਵਾਉਣ। ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।

Advertisement
Advertisement
Advertisement
Advertisement
Scroll to Top