Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 6:28 am

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਨ ਡਿਪੂ ਹੋਲਡਰਾਂ ਨੂੰ 45 ਕਰੋੜ ਰੁਪਏ ਦੀ ਮਾਰਜਿਨ ਮਨੀ ਜਲਦ ਜਾਰੀ ਹੋਵੇਗੀ: ਲਾਲ ਚੰਦ ਕਟਾਰੂਚੱਕ

ਰਾਸ਼ਨ ਡਿਪੂ ਹੋਲਡਰਾਂ ਨੂੰ 45 ਕਰੋੜ ਰੁਪਏ ਦੀ ਮਾਰਜਿਨ ਮਨੀ ਜਲਦ ਜਾਰੀ ਹੋਵੇਗੀ: ਲਾਲ ਚੰਦ ਕਟਾਰੂਚੱਕ

ਰਾਸ਼ਨ ਡਿਪੂ ਹੋਲਡਰਾਂ ਨੂੰ 45 ਕਰੋੜ ਰੁਪਏ ਦੀ ਮਾਰਜਿਨ ਮਨੀ ਜਲਦ ਜਾਰੀ ਹੋਵੇਗੀ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 12 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਪੂ ਹੋਲਡਰਾਂ ਅਤੇ ਸੂਬੇ ਦੀ ਆਰਥਿਕਤਾ ਵਿੱਚ ਸ਼ਾਮਲ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਡਿਪੂ ਹੋਲਡਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਸਮੁੱਚੀ ਵਚਨਬੱਧਤਾ ਦੇ ਹਿੱਸੇ ਵਜੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਡਿਪੂ ਹੋਲਡਰਾਂ ਨੂੰ ਅਦਾ ਕੀਤੇ ਜਾਣ ਵਾਲੇ ਕਮਿਸ਼ਨ ਦੀ ਬਕਾਇਆ 45 ਕਰੋੜ ਰੁਪਏ ਦੀ ਮਾਰਜਨ ਮਨੀ ਅਗਲੇ ਹਫਤੇ ਤੱਕ ਡਿਪੂ ਹੋਲਡਰਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰ ਦਿੱਤੀ ਜਾਵੇਗੀ । ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪਹਿਲਾਂ ਹੀ ਪਿਛਲੇ ਇੱਕ ਸਾਲ ਅੰਦਰ ਐਨ.ਐਫ.ਐਸ.ਏ. ਤਹਿਤ ਕੀਤੀ ਗਈ ਵੰਡ ਅਧੀਨ ਐਫ.ਪੀ.ਐਸ. ਡੀਲਰਾਂ ਨੂੰ ਮਾਰਜਿਨ ਮਨੀ/ਕਮਿਸ਼ਨ ਦੇ 61.45 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ । ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੌਜੂਦਾ ਰਾਸ਼ੀ ਜਾਰੀ ਹੋਣ ਨਾਲ ਡਿਪੂ ਹੋਲਡਰਾਂ ਨੂੰ ਕਮਿਸ਼ਨ/ਮਾਰਜਿਨ ਮਨੀ ਦਾ ਹੁਣ ਤੱਕ ਦਾ ਬਕਾਇਆ ਭੁਗਤਾਨ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਰਾਜ ਸਰਕਾਰ ਵਾਜਬ ਮੁੱਲ ਦੀਆਂ ਦੁਕਾਨਾਂ (ਐਫ.ਪੀ.ਐਸ.) ਦੇ ਡੀਲਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਐਨ.ਐਫ.ਐਸ.ਏ. ਅਧੀਨ ਕਣਕ ਦੀ ਸੁਚੱਜੀ ਵੰਡ ਲਈ ਹਰੇਕ ਐਫ.ਪੀ.ਐਸ. ‘ਤੇ ਇੱਕ ਸਮਰਪਿਤ ਈਪੋਸ ਮਸ਼ੀਨ ਪਹਿਲਾਂ ਹੀ ਮੁਹੱਈਆ ਕਰਵਾਈ ਗਈ ਹੈ । ਉਨ੍ਹਾਂ ਦੱਸਿਆ ਕਿ 14000 ਇਲੈਕਟ੍ਰਾਨਿਕ ਭਾਰ ਤੋਲਣ ਵਾਲੀਆਂ ਮਸ਼ੀਨਾਂ ਲਈ ਵਰਕ ਆਰਡਰ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ 4 ਹਫਤਿਆਂ ਵਿੱਚ ਸਾਰੀਆਂ ਉਚਿਤ ਮੁੱਲ ਦੀਆਂ ਦੁਕਾਨਾਂ ਨੂੰ ਇਲੈਕਟ੍ਰਾਨਿਕ ਭਾਰ ਤੋਲਣ ਵਾਲੀਆਂ ਮਸ਼ੀਨ ਨਾਲ ਲੈਸ ਕਰ ਦਿੱਤਾ ਜਾਵੇਗਾ। ਸ਼੍ਰੀ ਕਟਾਰੂਚੱਕ ਨੇ ਵਾਜਬ ਮੁੱਲ ਦੀਆਂ ਦੁਕਾਨਾਂ ਦੇ ਡੀਲਰਾਂ ਨੂੰ ਲਾਭਪਾਤਰੀਆਂ ਲਈ ਅਨਾਜ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਕਿਹਾ।

Advertisement
Advertisement
Advertisement
Advertisement
Scroll to Top