ਅਬੋਹਰ ਦੇ ਨਗਰ ਥਾਣਾ ਨੰਬਰ ਇਕ ਦੀ ਪੁਲਸ ਨੇ ਕੀਤਾ ਦੋ ਨੂੰ ਤਿੰਨ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Saturday, 13 July, 2024, 11:32 AM

ਅਬੋਹਰ ਦੇ ਨਗਰ ਥਾਣਾ ਨੰਬਰ ਇਕ ਦੀ ਪੁਲਸ ਨੇ ਕੀਤਾ ਦੋ ਨੂੰ ਤਿੰਨ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ
ਅਬੋਹਰ : ਪੰਜਾਬ ਦੇ ਸ਼ਹਿਰ ਅਬੋਹਰ ਦੇ ਨਗਰ ਥਾਣਾ ਨੰਬਰ-1 ਦੀ ਪੁਲਸ ਨੇ 2 ਨੌਜਵਾਨਾਂ ਨੂੰ 3 ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦ ਕਿ ਤੀਜਾ ਨੌਜਵਾਨ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਸਹਾਇਕ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਫਾਜ਼ਿਲਕਾ ਰੋਡ ਚੌਂਕੀ ਨੇੜੇ ਮੌਜੂਦ ਸਨ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਰਵਿੰਦਰ ਸਿੰਘ ਉਰਫ਼ ਰਵੀ ਪੁੱਤਰ ਸੇਵਾ ਸਿੰਘ ਵਾਸੀ ਮੁੱਲਿਆਂਵਾਲੀ ਅਰਨੀਵਾਲਾ, ਗੁਰਪ੍ਰੀਤ ਸਿੰਘ ਉਰਫ਼ ਪੀਤਾ ਪੁੱਤਰ ਦਲਬੀਰ ਸਿੰਘ ਵਾਸੀ ਡੱਬਵਾਲਾ ਕਲਾਂ ਅਤੇ ਅਮਨਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਅਰਨੀਵਾਲਾ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹੈ। ਹੁਣ ਵੀ ਉਹ ਬੁਰਜ ਮੁਹਾਰ ਲਿੰਕ ਰੋਡ ਤੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਆ ਰਹੇ ਹਨ। ਪੁਲਸ ਨੇ ਨਾਕਾਬੰਦੀ ਕਰ ਕੇ ਰਵਿੰਦਰ ਅਤੇ ਗੁਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ, ਜਦ ਕਿ ਅਮਰਪ੍ਰੀਤ ਸਿੰਘ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਸ ਨੇ ਇਨ੍ਹਾਂ ਕੋਲੋਂ ਚੋਰੀ ਦੇ ਤਿੰਨ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਪੁਲਸ ਨੇ ਉਕਤ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।