Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 7:24 am

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਜਿਮਨੀ ਚੋਣ ਵਿਚ ਖੜ੍ਹੇ ਉਮੀਦਵਾਰ ਮਹਿੰਦਰ ਭਗਤ ਨੇ ਕੀਤੀ 37, 325 ਨਾਲ ਜਿੱਤ ਪ੍ਰਾਪਤ

ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਜਿਮਨੀ ਚੋਣ ਵਿਚ ਖੜ੍ਹੇ ਉਮੀਦਵਾਰ ਮਹਿੰਦਰ ਭਗਤ ਨੇ ਕੀਤੀ 37, 325 ਨਾਲ ਜਿੱਤ ਪ੍ਰਾਪਤ

ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਜਿਮਨੀ ਚੋਣ ਵਿਚ ਖੜ੍ਹੇ ਉਮੀਦਵਾਰ ਮਹਿੰਦਰ ਭਗਤ ਨੇ ਕੀਤੀ 37, 325 ਨਾਲ ਜਿੱਤ ਪ੍ਰਾਪਤ
ਜਲੰਧਰ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਅੱਜ ਆਏ ਨਤੀਜੇ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿੰਦਰ ਭਗਤ 37325 ਵੋਟਾਂ ਨਾਲ ਜਿੱਤ ਗਏ। ਉਹਨਾਂ ਨੂੰ 55246 ਵੋਟਾਂ (ਲੱਗਭੱਗ 60 ਫੀਸਦ) ਮਿਲੀਆਂ। ਉਨ੍ਹਾਂ ਨੇ ਭਾਜਪਾ ਉਮੀਦਵਾਰ ਤੇ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਨੂੰ ਹਰਾਇਆ ਜਿੰਨਾਂ ਨੂੰ 17921 ਵੋਟਾਂ ਮਿਲੀਆਂ ਤੇ ਦੂਜੇ ਨੰਬਰ ’ਤੇ ਰਹੇ। ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਤੀਜੇ ਨੰਬਰ ’ਤੇ ਰਹੀ ਜਿੰਨਾਂ ਨੂੰ 16757 ਵੋਟਾਂ ਮਿਲੀਆਂ ਹਨ। ਬਹੁਜਨ ਸਮਾਜ ਪਾਰਟੀ ਦੇ ਬਿੰਦਰ ਲਾਖਾ ਅਤੇ ਅਕਾਲੀ ਦਲ ਤੋਂ ਬਾਗੀ ਬੀਬੀ ਸੁਰਜੀਤ ਕੌਰ ਆਪਣੀਆਂ ਜ਼ਮਾਨਤਾਂ ਨਹੀਂ ਬਚਾ ਸਕੇ ਜਿੰਨਾਂ ਨੂੰ ਕ੍ਰਮਵਾਰ 1242 ਅਤੇ 734 ਵੋਟਾਂ ਹੀ ਨਸੀਬ ਹੋਈਆਂ । ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਹਲਕੇ ਤੋਂ ਜਿੱਤ ਨੂੰ ਸੱਤਾਧਾਰੀ ਪਾਰਟੀ ਆਪ ਨੇ ਵੱਕਾਰ ਦਾ ਸਵਾਲ ਬਣਾ ਕੇ ਚੋਣ ਲੜੀ ਅਤੇ ਮੰਤਰੀਆਂ, ਵਿਧਾਇਕਾਂ ਤੇ ਪਾਰਟੀ ਦੇ ਨੇਤਾਵਾਂ ਸਮੇਤ ਚੋਣ ਪ੍ਰਚਾਰ ਵਿੱਚ ਹਿੱਸਾ ਲਿਆ। ਇਸ ਤੋਂ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਵਿੱਚ ਆਪ ਦੇ ਸੂਬਾ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ 13 ਸੀਟਾਂ ਜਿੱਤਣ ਦਾ ਦਾਅਵਾ ਕੀਤਾ ਸੀ ਪਰ ਪਾਰਟੀ ਸਿਰਫ ਤਿੰਨ ਸੀਟਾਂ ਹੀ ਜਿੱਤ ਸਕੀ ਜਿਸ ਕਰਕੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੀ ਅਗਵਾਈ ਨੂੰ ਚੁਣੌਤੀ ਦਿੱਤੀ ਜਾ ਰਹੀ ਸੀ । ਦੱਸ ਦੇਈਏ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਇਸ ਹਲਕੇ ਤੋਂ ਆਪ ਤੋਂ ਜਿੱਤੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਵਿਧਾਇਕੀ ਤੇ ਪਾਰਟੀ ਤੋਂ ਅਸਤੀਫਾ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਸੀ ਜਿਸ ਕਰਕੇ ਇਹ ਜ਼ਿਮਨੀ ਚੋਣ ਹੋਈ । ਪੰਜਾਬ ਦੀ ਸੂਬਾ ਸਰਕਾਰ ਨੂੰ ਫਿਲਹਾਲ ਜ਼ਿਮਨੀ ਚੋਣਾਂ ਤੋਂ ਰਾਹਤ ਮਿਲਣ ਵਾਲੀ ਨਹੀਂ ਕਿਉਂਕਿ ਲੋਕ ਸਭਾ ਚੋਣਾਂ ਜਿੱਤਣ ਵਾਲੇ ਵਿਧਾਇਕਾਂ ਦੀਆਂ ਸੀਟਾਂ ਉੱਪਰ ਜ਼ਿਮਨੀ ਚੋਣਾਂ ਹੋਣੀਆਂ ਹਨ ਜਿੰਨਾਂ ਦਾ ਐਲਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤਾ ਜਾਣਾ ਹੈ । ਇਸੇ ਦੌਰਾਨ ਪੰਜਾਬ ਵਿੱਚ ਜ਼ਿਲਾ ਪ੍ਰੀਸ਼ਦ, ਬਲਾਕ ਸੰਮਤੀਆਂ ਤੇ ਪੰਚਾਇਤੀ ਚੋਣਾਂ ਸਮੇਤ ਨਗਰ ਨਿਗਮਾਂ, ਨਗਰ ਕੌਂਸਲਾਂ ਨਗਰ ਪੰਚਾਇਤਾਂ ਦੀਆਂ ਚੋਣਾਂ ਵੀ ਬਕਾਇਆ ਹਨ। ਭਾਵੇਂ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਚਾਇਤੀ ਚੋਣਾਂ ਜਲਦ ਕਰਵਾਉਣ ਲਈ ਸਰਕਾਰ ਨੂੰ ਆਦੇਸ਼ ਦਿੱਤੇ ਹੋਏ ਹਨ ਪਰ ਸਿਆਸੀ ਹਲਕਿਆਂ ਅਨੁਸਾਰ ਭਵਿੱਖ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਫਤਿਹਗੜ੍ਹ ਚੂੜੀਆਂ ਅਤੇ ਚੱਬੇਵਾਲ ਵਿਖੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਹੀ ਇਹ ਪੰਚਾਇਤੀ ਚੋਣਾਂ ਸੰਭਵ ਜਾਪਦੀਆਂ ਹਨ।

Advertisement
Advertisement
Advertisement
Advertisement
Scroll to Top