ਪੰਜਾਬ ਦੀਆਂ ਜੇਲ੍ਹਾਂ ਦੀ ਕਾਇਆ ਕਲਪ ਲਈ ਗ੍ਰਹਿ ਵਿਭਾਗ ਖਰਚੇਗਾ 76. 64 ਲੱਖ ਰੁਪਏ

ਪੰਜਾਬ ਦੀਆਂ ਜੇਲ੍ਹਾਂ ਦੀ ਕਾਇਆ ਕਲਪ ਲਈ ਗ੍ਰਹਿ ਵਿਭਾਗ ਖਰਚੇਗਾ 76. 64 ਲੱਖ ਰੁਪਏ
ਬਠਿੰਡਾ : ਪੰਜਾਬ ਦੀਆਂ ਜੇਲ੍ਹਾਂ ਦੀ ਕਾਇਆ ਕਲਪ ਲਈ ਗ੍ਰਹਿ ਵਿਭਾਗ ਵਲੋਂ 76. 64 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।ਇਹ ਸਭ ਕੁੱਝ ਪੰਜਾਬ ਸਰਕਾਰ ਵਲੋਂ ਪੰਜਾਬ ਦੀਆਂ ਜੇਲਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਜਾ ਰਿਹਾ ਹੈ। ਇਥੇ ਹੀ ਬਸ ਨਹੀਂ ਜੇਲ੍ਹਾਂ ’ਚ ਨਵੇਂ ਵੀਡੀਓ ਕਾਨਫਰੰਸਿੰਗ ਰੂਮ ਵੀ ਬਣਾਏ ਜਾ ਰਹੇ ਹਨ, ਤਾਂ ਜੋ ਜੇਲ੍ਹਾਂ ’ਚ ਬੰਦ ਗੈਂਗਸਟਰਾਂ ਤੇ ਕੈਦੀਆਂ ਨੂੰ ਜੇਲ੍ਹ ਦੇ ਅੰਦਰੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਜਾ ਸਕੇ। ਕਿਉਂਕਿ ਕਈ ਵਾਰ ਅਜਿਹੇ ਖ਼ਤਰਨਾਕ ਅਪਰਾਥੀਆਂ ਨੂੰ ਅਦਾਲਤਾਂ ਵਿਚ ਲੈ ਕੇ ਜਾਣਾ ਖ਼ਤਰੇ ਤੋਂ ਖ਼ਾਲੀ ਨਹੀਂ ਹੁੰਦਾ। ਇਸ ਦੇ ਲਈ ਗ੍ਰਹਿ ਵਿਭਾਗ ਵੱਲੋਂ ਪੰਜਾਬ ਦੀਆਂ 9 ਜ਼ਿਲ੍ਹਾ ਜੇਲ੍ਹਾਂ ਵਿਚ ਤਿੰਨ-ਤਿੰਨ ਨਵੇਂ ਵੀਡੀਓ ਕਾਨਫਰੰਸਿੰਗ ਰੂਮ ਬਣਾਏ ਜਾ ਰਹੇ ਹਨ। ਭਾਵੇਂ ਕਿ ਕੁਝ ਜੇਲ੍ਹਾਂ ਵਿਚ ਵੀਡੀਓ ਕਾਨਫਰੰਸਿੰਗ ਰੂਮ ਹਨ, ਪਰ ਨਵੇਂ ਕਾਨੂੰਨ ਦੇ ਲਾਗੂ ਹੋਣ ਤੇ ਕੈਦੀਆਂ ਅਤੇ ਨਜ਼ਰਬੰਦਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤਾਂ ਵਿਚ ਪੇਸ਼ ਕਰਨ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਨੇ ਸਾਰੀਆਂ ਜੇਲ੍ਹਾਂ ਵਿਚ ਨਵੇਂ ਵੀਡੀਓ ਕਾਨਫਰੰਸਿੰਗ ਰੂਮ ਬਣਾਉਣ ਦਾ ਫ਼ੈਸਲਾ ਕੀਤਾ ਹੈ।
