Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 5:26 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਮੈਰਾਥਨ ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਚੱਲ ਰਹੇ ਤੇ ਸ਼ੁਰੂ ਕੀਤੇ ਜਾਣ ਵਾਲੇ ਛੋਟੇ ਤੋਂ ਛੋਟੇ ਵਿਕਾਸ ਕਾਰਜ ਦੀ ਲਈ ਰਿਪੋਰਟ, ਅਧਿਕਾਰੀਆਂ ਨੂੰ ਮਿਥੇ ਸਮੇਂ ‘ਚ ਕੰਮ ਪੂਰਾ ਕਰਨ ਦੇ ਨਿਰਦੇਸ਼
ਪੰਚਾਇਤ ਸਕੱਤਰ ਦੀ ਪਿੰਡਾਂ ‘ਚ ਜਾਣ ਦੀ ਸਮਾਂ ਸਾਰਣੀ ਤਿਆਰ ਕੀਤੀ ਜਾਵੇ, ਲੋਕਾਂ ਨੂੰ ਕਰਵਾਇਆ ਜਾਵੇ ਪਹਿਲਾਂ ਜਾਣੂ : ਕੈਬਨਿਟ ਮੰਤਰੀ
ਕਿਹਾ, ਮਗਨਰੇਗਾ ਵਰਕਰਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ, ਅਧਿਕਾਰੀਆਂ ਦੀ ਵੀ ਮਗਨਰੇਗਾ ਐਕਟ ਸਬੰਧੀ ਕਰਵਾਈ ਜਾਵੇਗੀ ਟਰੇਨਿੰਗ
ਲੁਬਾਣਾ ਟੇਕੂ ਦੇ ਪਾਣੀ ਦੀ ਵਰਤੋਂ ਡਰਿੱਪ ਇਰੀਗੇਸ਼ਨ ਕਰਨ ਅਤੇ ਧਗੇੜੇ ਵਿਖੇ ਮਾਡਲ ਸਟੇਡੀਅਮ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼
ਪਟਿਆਲਾ, 12 ਜੁਲਾਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ‘ਚ ਸ਼ੁਰੂ ਕੀਤੇ ਜਾਣ ਵਾਲੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਅੱਜ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਪਿੰਡ ‘ਚ ਚੱਲ ਰਹੇ ਹਰੇਕ ਛੋਟੇ ਤੋਂ ਛੋਟੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਤਰੁੱਟੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਜ਼ਿਆਦਾ ਕੰਮ ਪੰਚਾਇਤ ਸਕੱਤਰ ਨਾਲ ਹੁੰਦੇ ਹਨ, ਇਸ ਲਈ ਪੰਚਾਇਤ ਸਕੱਤਰ ਦੀ ਪਿੰਡਾਂ ‘ਚ ਜਾਣ ਦੀ ਸਮਾਂ ਸਾਰਣੀ ਬਣਾਈ ਜਾਵੇ ਅਤੇ ਇਸ ਸਬੰਧੀ ਲੋਕਾਂ ਨੂੰ ਪਹਿਲਾਂ ਜਾਣੂ ਕਰਵਾਇਆ ਜਾਵੇ ਤਾਂ ਜੋ ਲੋਕ ਆਪਣਾ ਕੰਮ ਆਸਾਨੀ ਨਾਲ ਕਰਵਾ ਸਕਣ।
ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਕੰਮ ਕਰਦੇ ਮਗਨਰੇਗਾ ਵਰਕਰਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਮਗਨਰੇਗਾ ਐਕਟ ਦੀ ਬਾਰੀਕੀ ਨਾਲ ਜਾਣਕਾਰੀ ਦੇਣ ਲਈ ਅਧਿਕਾਰੀਆਂ ਦੀ ਵਿਸ਼ੇਸ਼ ਟਰੇਨਿੰਗ ਕਰਵਾਈ ਜਾਵੇਗੀ ਤਾਂ ਜੋ ਮਗਨਰੇਗਾ ਦੀ ਹੋਰ ਵੀ ਬਿਹਤਰ ਢੰਗ ਨਾਲ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਫੀਲਡ ‘ਚ ਰਹਿਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਦੇ ਕੰਮ ਉਨ੍ਹਾਂ ਦੇ ਪਿੰਡਾਂ ਵਿੱਚ ਹੀ ਹੋਣ ਇਸ ਲਈ ਅਧਿਕਾਰੀ ਨਿਰੰਤਰ ਤੌਰ ‘ਤੇ ਫੀਲਡ ਵਿਜ਼ਟ ਕਰਨਾ ਯਕੀਨੀ ਬਣਾਉਣ। ਉਨ੍ਹਾਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮਿਣਤੀ ਦਾ ਕੰਮ ਕਰਨ ਦੇ ਵੀ ਨਿਰਦੇਸ਼ ਵੀ ਦਿੱਤੇ।
ਕੈਬਨਿਟ ਮੰਤਰੀ ਨੇ ਗਰੀਬਾਂ ਨੂੰ 5-5 ਮਰਲੇ ਦੇ ਪਲਾਟ ਦੇਣ ਦੀ ਕਾਰਵਾਈ ਅਰੰਭਣ ਲਈ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ‘ਚ ਅਜਿਹੀਆਂ ਥਾਂਵਾਂ ਦੀ ਪਹਿਚਾਣ ਕੀਤੀ ਜਾਵੇ, ਜਿਥੇ ਪਲਾਟ ਦਿੱਤੇ ਜਾ ਸਕਦੇ ਹਨ। ਉਨ੍ਹਾਂ ਪਿੰਡਾਂ ‘ਚ ਟੋਭਿਆਂ ਦੀ ਮੈਪਿੰਗ ਕਰਨ ਤੇ ਪੂਰਾ ਰਿਕਾਰਡ ਰੱਖਣ ਸਮੇਤ ਪਿੰਡਾਂ ‘ਚ ਸਾਲਿਡ ਵੈਸਟ ਮੈਨੇਜਮੈਂਟ ਨੂੰ ਲਾਗੂ ਕਰਨ ਲਈ ਰਣਨੀਤੀ ਤਿਆਰ ਕਰਨ ਲਈ ਨਿਰਦੇਸ਼ ਦਿੱਤੇ।
ਉਨ੍ਹਾਂ ਲੁਬਾਣਾ ਟੇਕੂ ਦੀ ਢਾਬ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਅਤੇ ਇਥੋਂ ਦੇ ਪਾਣੀ ਦੀ ਵਰਤੋਂ ਡਰਿੱਪ ਇਰੀਗੇਸ਼ਨ ਲਈ ਕਰਨ ਅਤੇ ਪਿੰਡ ਧੰਗੇੜਾ ਵਿਖੇ ਮਾਡਲ ਸਟੇਡੀਅਮ ਬਣਾਉਣ ਲਈ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਦੋਵੇਂ ਪ੍ਰੋਜੈਕਟ ਸੂਬੇ ਲਈ ਮਾਡਲ ਵਜੋਂ ਤਿਆਰ ਕੀਤੇ ਜਾਣ। ਉਨ੍ਹਾਂ ਮੌਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਵੀ ਸਮੂਹ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।
ਮੀਟਿੰਗ ‘ਚ ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਡੀ.ਐਸ.ਪੀ. ਜੰਗਜੀਤ ਸਿੰਘ, ਕਰਨਲ ਜੇ.ਵੀ. ਸਿੰਘ, ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਸੁਰਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ ਸਮੇਤ ਉਪ ਮੁੱਖ ਕਾਰਜਕਾਰੀ ਅਫ਼ਸਰ ਪਟਿਆਲਾ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਪਟਿਆਲਾ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਅਤੇ ਬੀ.ਡੀ.ਪੀ.ਓ ਹਾਜ਼ਰ ਸਨ।

Advertisement
Advertisement
Advertisement
Advertisement
Scroll to Top