Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:50 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵੱਲੋਂ ਨੌਜਵਾਨਾਂ ਨੂੰ ਉੱਭਰਦੀਆਂ ਡਰੋਨ ਤਕਨੀਕਾਂ ਦੀ ਸਿਖਲਾਈ ਦੇਣ ਲਈ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ

ਪੰਜਾਬ ਵੱਲੋਂ ਨੌਜਵਾਨਾਂ ਨੂੰ ਉੱਭਰਦੀਆਂ ਡਰੋਨ ਤਕਨੀਕਾਂ ਦੀ ਸਿਖਲਾਈ ਦੇਣ ਲਈ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ

ਪੰਜਾਬ ਵੱਲੋਂ ਨੌਜਵਾਨਾਂ ਨੂੰ ਉੱਭਰਦੀਆਂ ਡਰੋਨ ਤਕਨੀਕਾਂ ਦੀ ਸਿਖਲਾਈ ਦੇਣ ਲਈ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ
ਇਸ ਸਮਝੌਤੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੇ 29 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਮੌਕੇ: ਅਮਨ ਅਰੋੜਾ
ਆਈ.ਆਈ.ਟੀ. ਰੋਪੜ ਦੇ ਸਹਿਯੋਗ ਨਾਲ ਡਰੋਨ ਸੈਂਟਰ ਆਫ਼ ਐਕਸੀਲੈਂਸ ਵੀ ਸਥਾਪਤ ਕੀਤਾ ਜਾਵੇਗਾ: ਰੋਜ਼ਗਾਰ ਉੱਤਪਤੀ ਮੰਤਰੀ
ਚੰਡੀਗੜ੍ਹ, 12 ਜੁਲਾਈ : ਸੂਬੇ ਦੇ ਨੌਜਵਾਨਾਂ ਨੂੰ ਏਰੀਅਲ ਸਿਨੇਮੈਟੋਗ੍ਰਾਫੀ, ਫੋਟੋਗ੍ਰਾਫੀ, ਮੈਪਿੰਗ, ਨਿਗਰਾਨੀ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਭਵਿੱਖੀ ਅਤੇ ਉੱਭਰ ਰਹੀਆਂ ਡਰੋਨ ਤਕਨੀਕਾਂ ਦੀ ਸਿਖਲਾਈ ਪ੍ਰਦਾਨ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ ਹੈ । ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ ਸ੍ਰੀ ਰਾਮਬੀਰ ਮਾਨ ਅਤੇ ਆਈ.ਆਈ.ਟੀ., ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਵੱਲੋਂ ਇਸ ਸਮਝੌਤੇ ਉੱਤੇ ਦਸਤਖ਼ਤ ਕੀਤੇ। ਇਸ ਮੌਕੇ ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਵੀ ਹਾਜ਼ਰ ਸਨ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਸਮਝੌਤਾ ਤੇਜ਼ੀ ਨਾਲ ਵਿਕਸਤ ਹੋ ਰਹੇ ਡਰੋਨ ਈਕੋਸਿਸਟਮ ਵਿੱਚ ਸਥਾਨਕ ਡਰੋਨ ਪਾਇਲਟਾਂ ਦੀ ਵੱਧ ਰਹੀ ਮੰਗ ਦੀ ਪੂਰਤੀ ਕਰਨ ਦੇ ਨਾਲ ਨਾਲ ਖੇਤੀਬਾੜੀ, ਮੈਪਿੰਗ, ਆਫ਼ਤ ਪ੍ਰਬੰਧਨ, ਜੰਗਲੀ ਜੀਵ ਰੱਖਿਆ ਅਤੇ ਸਿਹਤ ਸੰਭਾਲ ਵਰਗੇ ਵੱਖ-ਵੱਖ ਖੇਤਰਾਂ ਲਈ ਡਰੋਨ-ਆਧਾਰਿਤ ਸਿਖਲਾਈ, ਖੋਜ, ਵਿਕਾਸ ਅਤੇ ਨਿਰਮਾਣ ਨੂੰ ਮਜ਼ਬੂਤ ਕਰੇਗਾ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਨਾਲ ਸੂਬੇ ਦੇ ਨੌਜਵਾਨਾਂ ਲਈ 29,000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਸੀ-ਪਾਈਟ ਅਤੇ ਆਈ.ਆਈ.ਟੀ. ਰੋਪੜ ਰਾਹੀਂ 150 ਦੇ ਕਰੀਬ ਨੌਜਵਾਨਾਂ ਨੂੰ ਡਰੋਨ ਪਾਇਲਟ ਵਜੋਂ ਸਿਖਲਾਈ ਦਿੱਤੀ ਜਾਵੇਗੀ। ਇਨ੍ਹਾਂ ਨੌਜਵਾਨਾਂ ਨੂੰ ਡੀ.ਜੀ.ਸੀ.ਏ. ਸਰਟੀਫਿਕੇਟ ਦਿੱਤੇ ਜਾਣਗੇ, ਜੋ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਹਨ । ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਆਈ.ਟੀ. ਰੋਪੜ ਵੱਲੋਂ ਸੀ-ਪਾਈਟ ਨੂੰ ਉਸ ਦੇ ਇੱਕ ਕੈਂਪ ਵਿੱਚ ਇੱਕ ਡਰੋਨ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਵਿੱਚ ਵੀ ਸਹਾਇਤਾ ਕੀਤੀ ਜਾਵੇਗੀ, ਜਿੱਥੇ ਡਰੋਨ ਅਪਰੇਟਰਾਂ ਦੀ ਸਿਖਲਾਈ ਤੋਂ ਇਲਾਵਾ ਡਰੋਨ ਦੀ ਮੁਰੰਮਤ ਅਤੇ ਅਸੈਂਬਲਿੰਗ ਵੀ ਕੀਤੀ ਜਾਵੇਗੀ । ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਨੇ ਕਿਹਾ ਕਿ ਸਫਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਵਾਲੇ ਨੌਜਵਾਨਾਂ ਨੂੰ ਉਚਿਤ ਰੋਜ਼ਗਾਰ ਲੱਭਣ ਵਿੱਚ ਵੀ ਸਹਿਯੋਗ ਦਿੱਤਾ ਜਾਵੇਗਾ। ਇਹ ਕਦਮ ਸਾਡੇ ਨੌਜਵਾਨਾਂ ਨੂੰ ਆਧੁਨਿਕ ਹੁਨਰ ਸਿਖਾ ਕੇ ਅਤੇ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਵਿੱਚ ਅਹਿਮ ਭੂਮਿਕਾ ਨਿਭਾਏਗਾ ।

Advertisement
Advertisement
Advertisement
Advertisement
Scroll to Top