Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਦੇ ਲਾਭਪਾਤਰੀਆਂ ਲਈ 4.35 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

ਦੁਆਰਾ: Punjab Bani ਪ੍ਰਕਾਸ਼ਿਤ :Friday, 12 July, 2024, 05:01 PM

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਦੇ ਲਾਭਪਾਤਰੀਆਂ ਲਈ 4.35 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ
ਸੰਗਰੂਰ, 12 ਜੁਲਾਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਤਹਿਤ ਰਾਸ਼ੀ ਜਾਰੀ ਕੀਤੀ ਗਈ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ਲਈ ਸਰਕਾਰ ਵੱਲੋਂ 4.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਮਹੀਨਾ ਜਨਵਰੀ 2024 ਤੱਕ ਦੇ 854 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ,ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ । ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ ।