Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਦੇ ਪਿੰਡ ਪਚਰੰਗਾ ’ਚ ਸਵਿਫਟ ਕਾਰ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਮੌਤ

ਜਲੰਧਰ ਦੇ ਪਿੰਡ ਪਚਰੰਗਾ ’ਚ ਸਵਿਫਟ ਕਾਰ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਮੌਤ

ਜਲੰਧਰ ਦੇ ਪਿੰਡ ਪਚਰੰਗਾ ’ਚ ਸਵਿਫਟ ਕਾਰ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਮੌਤ
ਜਲੰਧਰ : ਜਲੰਧਰ ਦੇ ਪਿੰਡ ਪਚਰੰਗਾ ਵਿਖੇ ਸਵਿਫਟ ਕਾਰ ਨੰਬਰ ਵਲੋਂ ਐਕਟਿਵਾ ਸਵਾਰ ਨੂੰ ਪਿੱਛੋਂ ਟੱਕਰ ਮਾਰਨ ਦੇ ਚਲਦਿਆਂ ਐਕਟੀਵਾ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਏ. ਐਸ. ਆਈ. ਰਣਧੀਰ ਸਿੰਘ ਨੇ ਦੱਸਿਆ ਕਿ ਵਰਿੰਦਰ ਕੁਮਾਰ ਮਹਿਤਾ ਪੁੱਤਰ ਬਲਦੇਵ ਨਰਾਇਣ ਮਹਿਤਾ ਵਾਸੀ ਮੁੱਖਦੂਮ ਪੁਰਾ ਜਲੰਧਰ ਐਕਟਿਵਾ ’ਤੇ ਜਾ ਰਹੇ ਸੀ ਕਿ ਜਦੋਂ ਪਿੰਡ ਪਚਰੰਗਾ ਦੇ ਨਜ਼ਦੀਕ ਪਹੁੰਚੇ ਤਾਂ ਪਿੱਛੋਂ ਆ ਰਹੀ ਸਵਿਫਟ ਕਾਰ ਨੇ ਟੱਕਰ ਮਾਰਤੀ ਤੇ ਡਰਾਈਵਰ ਮੌਕੇ ’ਤੇ ਫਰਾਰ ਹੋ ਗਿਆ, ਜਿਸ ’ਤੇ ਵਰਿੰਦਰ ਕੁਮਾਰ ਜ਼ਖ਼ਮੀ ਹੋ ਗਏ ਅਤੇ ਉਹਨਾਂ ਨੂੰ ਪ੍ਰਾਈਵੇਟ ਗੱਡੀ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਗਿਆ। ਸੱਟਾ ਗੰਭੀਰ ਹੋਣ ਕਾਰਨ ਉਸ ਨੂੰ ਕਾਲਾ ਬੱਕਰਾ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿਸ ’ਤੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਇਸ ਮੌਕੇ ’ਤੇ ਐਸਐਸ ਫੋਰਸ ਦੇ ਮੁਖੀ ਰਣਧੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਹਰਮਨਦੀਪ ਸਿੰਘ ਤੇ ਸਿਮਰਨ ਮੌਜੂਦ ਸਨ। ਇਸ ਮੌਕੇ ’ਤੇ ਚੌਂਕੀ ਇੰਚਾਰਜ ਪਚਰੰਗਾ ਏਐਸਆਈ ਪਰਮਜੀਤ ਸਿੰਘ ਨੇ ਕਿਹਾ ਕਿ ਗੱਡੀ ਦਾ ਨੰਬਰ ਮਿਲ ਗਿਆ ਹੈ ਜਲਦੀ ਹੀ ਦੋਸ਼ੀ ਨੂੰ ਕਾਬੂ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top