Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 5:24 am

+91 90915 01313 , +91 90916 01313

punjabbanni@gmail.com
punjabbani@yahoo.com

ਬੋਰ ਬੈੱਲ `ਚ ਡਿੱਗੇ ਦੋ ਸਾਲਾ ਬੱਚੇ ਦੀ ਆਖਰ ਬੱਚ ਗਈ ਜਾਨ

ਬੋਰ ਬੈੱਲ `ਚ ਡਿੱਗੇ ਦੋ ਸਾਲਾ ਬੱਚੇ ਦੀ ਆਖਰ ਬੱਚ ਗਈ ਜਾਨ

ਬੋਰ ਬੈੱਲ `ਚ ਡਿੱਗੇ ਦੋ ਸਾਲਾ ਬੱਚੇ ਦੀ ਆਖਰ ਬੱਚ ਗਈ ਜਾਨ
ਫਾਜ਼ਿਲਕਾ : ਪੰਜਾਬ ਦੇ ਫਾਜ਼ਿਲਕਾ ਦੀ ਦਾਣਾ ਮੰਡੀ ਵਿੱਚ ਇੱਕ ਬੋਰ ਬੈੱਲ `ਚ ਡਿੱਗੇ ਬੱਚੇ ਨੂੰ ਫਾਜ਼ਿਲਕਾ ਜਿ਼ਲ੍ਹਾ ਪ੍ਰਸ਼ਾਸਨ ਦੀ ਮੁਸਤੈਦੀ ਅਤੇ ਤੇਜ਼ੀ ਨਾਲ ਕੀਤੀ ਗਈ ਕਾਰਵਾਈ ਨਾਲ ਸੁਰੱਖਿਤ ਬਾਹਰ ਕੱਢ ਲਿਆ ਗਿਆ। ਬੱਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਭਰਤੀ ਕਰਾਇਆ ਗਿਆ ਹੈ ਤੇ ਡਾਕਟਰਾਂ ਅਨੁਸਾਰ ਬੱਚਾ ਹੁਣ ਪੂਰੀ ਤਰ੍ਹਾਂ ਸੁਰੱਖਿਤ ਹੈ ਤੇ ਉਸਨੂੰ ਕੁਝ ਸਮੇਂ ਲਈ ਡਾਕਟਰੀ ਦੇਖਰੇਖ ਵਿੱਚ ਰੱਖਿਆ ਗਿਆ ਹੈ। ਹਸਪਤਾਲ ਵਿੱਚ ਪਹੁੰਚੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜਿਵੇਂ ਹੀ ਇਸ ਘਟਨਾ ਦੀ ਸੂਚਨਾ ਮਿਲੀ ਤੁਰੰਤ ਆਪਦਾ ਪ੍ਰਬੰਧਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿ਼ਲ੍ਹਾ ਪ੍ਰਸ਼ਾਸਨ ਨੇ ਤੇਜ਼ੀ ਨਾਲ ਕਾਰਵਾਈ ਆਰੰਭ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏਡੀਸੀ ਜਨਰਲ ਰਾਕੇਸ਼ ਕੁਮਾਰ ਪੋਪਲੀ ਦੀ ਦੇਖਰੇਖ ਵਿਚ ਫਾਇਰ ਬ੍ਰਿਗੇਡ ਅਤੇ ਗਰੀਨ ਐਸ ਫੋਰਸ ਦੇ ਵਲੰਟੀਅਰਾਂ ਸਮੇਤ ਮੌਕੇ ਤੇ ਕਾਰਵਾਈ ਆਰੰਭੀ ਗਈ। ਸਿਹਤ ਟੀਮਾਂ ਮੌਕੇ `ਤੇ ਬੁਲਾਈਆਂ ਗਈਆਂ ਅਤੇ ਨਾਲ ਦੀ ਨਾਲ ਐੱਨ. ਡੀ. ਆਰ. ਐੱਫ. ਅਤੇ ਫੌਜ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਅਤੇ ਐਨ. ਡੀ. ਆਰ. ਐਫ. ਅਤੇ ਫੌਜ ਦੀਆਂ ਟੀਮਾਂ ਫਾਜ਼ਿਲਕਾ ਲਈ ਰਵਾਨਾ ਵੀ ਹੋ ਗਈਆਂ ਸਨ। ਪਰ ਇਸੇ ਦੌਰਾਨ ਜ਼ਿਲਾ ਪ੍ਰਸ਼ਾਸਨ ਵੱਲੋਂ ਫਾਇਰ ਬ੍ਰਿਗੇਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇਜ਼ੀ ਨਾਲ ਕਾਰਵਾਈ ਕਰਕੇ ਬੋਰ ਬੈੱਲ ਦੇ ਬਰਾਬਰ ਇੱਕ ਜੇਸੀਬੀ ਨਾਲ ਟੋਆ ਪੁੱਟਿਆ ਗਿਆ ਅਤੇ ਬੱਚੇ ਨੂੰ ਸੁਰੱਖਿਤ ਬਾਹਰ ਕੱਢ ਲਿਆ ਗਿਆ।

Advertisement
Advertisement
Advertisement
Advertisement
Scroll to Top