Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 5:24 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਨੇ ਜਾਅਲੀ ਜਾਤੀ ਸਰਟੀਫਿਕੇਟਾਂ ਨੂੰ ਲੈ ਕੇ ਸੂਬਾ ਸਰਕਾਰ ਤੋਂ ਰਿਪੋਰਟ ਮੰਗੀ

ਕੇਂਦਰ ਸਰਕਾਰ ਨੇ ਜਾਅਲੀ ਜਾਤੀ ਸਰਟੀਫਿਕੇਟਾਂ ਨੂੰ ਲੈ ਕੇ ਸੂਬਾ ਸਰਕਾਰ ਤੋਂ ਰਿਪੋਰਟ ਮੰਗੀ

ਕੇਂਦਰ ਸਰਕਾਰ ਨੇ ਜਾਅਲੀ ਜਾਤੀ ਸਰਟੀਫਿਕੇਟਾਂ ਨੂੰ ਲੈ ਕੇ ਸੂਬਾ ਸਰਕਾਰ ਤੋਂ ਰਿਪੋਰਟ ਮੰਗੀ
ਚੰਡੀਗੜ੍ਹ : ਪੰਜਾਬ ਵਿਚ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਆਧਾਰ ’ਤੇ ਨੌਕਰੀ ਲੈਣ ਦਾ ਮਾਮਲਾ ਕੇਂਦਰ ਸਰਕਾਰ ਕੋਲ੍ਹ ਪੁੱਜ ਗਿਆ ਹੈ। ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖਕੇ ਜਾਅਲੀ ਸਰਟੀਫਿਕੇਟਾਂ ਦੇ ਮਾਮਲਿਆਂ ਨੂੰ ਨਿਪਟਾਉਣ ਅਤੇ 15 ਦਿਨਾਂ ਦੇ ਅੰਦਰ ਰਿਪੋਰਟ ਮੰਤਰਾਲੇ ਨੂੰ ਭੇਜਣ ਦੀ ਹਦਾਇਤ ਕੀਤੀ ਹੈ। ਦਿਲਚਸਪ ਗੱਲ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਚੋਣ ਮੈਦਾਨ ਵਿਚ ਉਤਰੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਦਾ ਸਰਟੀਫਿਕੇਟ ਵੀ ਜਾਅਲੀ ਹੋਣ ਦੀਆਂ ਖ਼ਬਰਾਂ ਜਨਤਕ ਹੋਈਆਂ ਹਨ। ਇੱਥੇ ਦੱਸਿਆ ਜਾਂਦਾ ਹੈ ਕਿ ਪੰਜਾਬ ਵਿਚ ਵੱਡੇ ਪੱਧਰ ’ਤੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਅਧਾਰ ’ਤੇ ਸਰਕਾਰੀ ਨੌਕਰੀਆਂ ਲੈਣ ਦੇ ਮਾਮਲੇ ਜਨਤਕ ਹੋਏ ਹੋਏ ਹਨ। ਜਾਅਲੀ ਸਰਟੀਫਿਕੇਟ ਬਣਾਉਣ ਤੇ ਫਾਇਦਾ ਲੈਣ ਵਾਲੇ ਲੋਕਾਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਮੋਹਾਲੀ ਸਥਿਤ ਭਲਾਈ ਵਿਭਾਗ ਦੇ ਦਫ਼ਤਰ ਅੱਗੇ ਚੋਰ ਫੜੋ ਮੋਰਚਾ ਵਲੋਂ ਧਰਨਾ ਲਗਾਇਆ ਗਿਆ ਸੀ। ਇਸ ਉਪਰੰਤ ਮੋਰਚਾ ਦੇ ਆਗੂਆਂ ਦੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ ਬਲਜੀਤ ਕੌਰ ਤੇ ਅਧਿਕਾਰੀਆਂ ਨਾਲ ਪੈਨਲ ਮੀਟਿੰਗਾਂ ਵੀ ਹੋਈਆਂ। ਜਿਸ ਵਿਚ ਸਰਕਾਰ ਨੇ ਦਰਜਨਾਂ ਸਰਟੀਫਿਕੇਟ ਰੱਦ ਵੀ ਕਰ ਦਿੱਤੇ ਹਨ। ਇਸਦੇ ਬਾਵਜੂਦ ਅਜੇ ਵੀ ਜਾਅਲੀ ਸਰਟੀਫਿਕੇਟਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ।

Advertisement
Advertisement
Advertisement
Advertisement
Scroll to Top