Breaking News ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ

ਦੁਆਰਾ: Punjab Bani ਪ੍ਰਕਾਸ਼ਿਤ :Friday, 12 July, 2024, 07:01 PM

ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ
ਅਧਿਕਾਰੀਆਂ ਨੂੰ 19 ਜੁਲਾਈ ਦੀ ਮੀਟਿੰਗ ਦੌਰਾਨ ਰਿਪੋਰਟ ਦੇਣ ਦੇ ਨਿਰਦੇਸ਼
ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਗਠਤ ਕਮੇਟੀ ਦੀ ਹੋਈ ਪਹਿਲੀ ਮੀਟਿੰਗ
ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਯੂਨੀਅਨ ਦੀਆਂ ਮੰਗਾਂ ਗਹੁ ਨਾਲ ਸੁਣੀਆਂ
ਚੰਡੀਗੜ੍ਹ, 12 ਜੁਲਾਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਹਫ਼ਤੇ ਦੇ ਅੰਦਰ-ਅੰਦਰ ਢੁਕਵੀਂ ਤਜਵੀਜ਼ ਪੇਸ਼ ਕਰਨ । ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗਠਤ ਕੀਤੀ ਗਈ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹਮਦਰਦੀ ਭਰਪੂਰ ਰਵੱਈਆ ਅਪਨਾਉਣ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ 19 ਜੁਲਾਈ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਹੋਵੇਗੀ ਅਤੇ ਉਦੋਂ ਤੱਕ ਅਧਿਕਾਰੀ ਸਾਰੀਆਂ ਮੰਗਾਂ ਦੇ ਹੱਲ ਲਈ ਢੁਕਵੀਂ ਤਜਵੀਜ਼ ਪੇਸ਼ ਕਰਨ । ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਮੇਟੀ ਦੇ ਬਾਕੀ ਮੈਂਬਰਾਂ ਅਤੇ ਯੂਨੀਅਨ ਦੇ ਦੋ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਹਰ ਸਮੱਸਿਆ ਦੇ ਸਮਾਂਬੱਧ ਹੱਲ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਮੰਗਾਂ ਸਬੰਧੀ ਤੇਜ਼ੀ ਨਾਲ ਵਿਚਾਰ ਕਰਕੇ ਢੁਕਵਾਂ ਹੱਲ ਕੱਢਣ ਲਈ ਕਿਹਾ । ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਐਮ.ਡੀ ਪਨਬੱਸ ਸ. ਗੁਰਪ੍ਰੀਤ ਸਿੰਘ ਖਹਿਰਾ, ਐਮ. ਡੀ ਪੀ.ਆਰ.ਟੀ.ਸੀ. ਸ. ਰਵਿੰਦਰ ਸਿੰਘ ਅਤੇ ਟਰਾਂਸਪੋਰਟ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ, ਏ.ਡੀ.ਓ ਪਨਬੱਸ ਸ੍ਰੀ ਰਾਜੀਵ ਦੱਤਾ, ਜੀ.ਐਮ. ਪੀ.ਆਰ.ਟੀ.ਸੀ. ਸ. ਮਨਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ ।