Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:51 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਸ਼ਟਰਾ ਸਰਕਾਰ ਨੇ ਕੀਤਾ ਨਿਵੇਕਲਾ ਐਲਾਨ

ਮਹਾਰਾਸ਼ਟਰਾ ਸਰਕਾਰ ਨੇ ਕੀਤਾ ਨਿਵੇਕਲਾ ਐਲਾਨ

ਮਹਾਰਾਸ਼ਟਰਾ ਸਰਕਾਰ ਨੇ ਕੀਤਾ ਨਿਵੇਕਲਾ ਐਲਾਨ
ਮੁੰਬਈ : ਲਾਡਲੀ ਬਹਿਨ ਯੋਜਨਾ ਦੀ ਤਰਜ਼ `ਤੇ ਮਹਾਰਾਸ਼ਟਰ ਸਰਕਾਰ ਨੇ ਲਾਡਲਾ ਭਾਈ ਯੋਜਨਾ ਦਾ ਐਲਾਨ ਕੀਤਾ ਹੈ। ਸੀਐਮ ਸ਼ਿੰਦੇ ਨੇ ਇਹ ਐਲਾਨ ਹਾੜ੍ਹ ਦੀ ਇਕਾਦਸ਼ੀ `ਤੇ ਪੰਢਰਪੁਰ ਦੇ ਇਕ ਮੰਦਰ `ਚ ਦਰਸ਼ਨ ਕਰਨ ਤੋਂ ਬਾਅਦ ਕੀਤਾ।ਮੁੱਖ ਮੰਤਰੀ ਲਾਡਲੀ ਬਹਿਨ ਤੋਂ ਬਾਅਦ `ਲਾਡਲਾ ਭਾਈ ਯੋਜਨਾ` ਬਾਰੇ ਜਾਣਕਾਰੀ ਦਿੰਦੇ ਹੋਏ ਸੀਐਮ ਸ਼ਿੰਦੇ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ 12ਵੀਂ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਹਰ ਮਹੀਨੇ 6,000 ਰੁਪਏ ਦੇਵੇਗੀ । ਡਿਪਲੋਮਾ ਕਰਨ ਵਾਲੇ ਨੌਜਵਾਨਾਂ ਨੂੰ 8,000 ਰੁਪਏ ਦਿੱਤੇ ਜਾਣਗੇ ਜਦੋਂਕਿ ਗ੍ਰੈਜੂਏਟ ਨੌਜਵਾਨਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਸੀਐਮ ਏਕਨਾਥ ਸ਼ਿੰਦੇ ਨੇ ਕਿਹਾ ਕਿ ਸਰਕਾਰ ਦੀ ਨਜ਼ਰ `ਚ ਲੜਕੇ ਤੇ ਲੜਕੀਆਂ ਵਿਚਕਾਰ ਕੋਈ ਫਰਕ ਨਹੀਂ ਹੈ। ਇਸ ਯੋਜਨਾ ਨਾਲ ਬੇਰੁਜ਼ਗਾਰੀ ਦਾ ਹੱਲ ਹੋਵੇਗਾ। ਲਾਡਲਾ ਭਾਈ ਯੋਜਨਾ ਤਹਿਤ ਨੌਜਵਾਨਾਂ ਨੂੰ ਫੈਕਟਰੀਆਂ `ਚ ਅਪ੍ਰੈਂਟਿਸਸ਼ਿਪ ਮਿਲੇਗੀ ਤੇ ਸਰਕਾਰ ਵੱਲੋਂ ਵਜ਼ੀਫ਼ਾ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਮਹਾਰਾਸ਼ਟਰ ਸਰਕਾਰ ਨੇ ਹਾਲ ਹੀ `ਚ ਲਾਡਲੀ ਬਹਿਨ ਯੋਜਨਾ ਲਿਆਂਦੀ ਸੀ, ਜਿਸ ਤਹਿਤ 21 ਸਾਲ ਤੋਂ 60 ਸਾਲ ਤਕ ਦੀਆਂ ਸਾਰੀਆਂ ਯੋਗ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

Advertisement
Advertisement
Advertisement
Advertisement
Scroll to Top