Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 5:40 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਹਿੰਦਰ ਭਗਤ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਵਿਧਾਇਕ ਵਜੋਂ ਹਲਫ਼ ਲਿਆ

ਮੋਹਿੰਦਰ ਭਗਤ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਵਿਧਾਇਕ ਵਜੋਂ ਹਲਫ਼ ਲਿਆ

ਮੋਹਿੰਦਰ ਭਗਤ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਵਿਧਾਇਕ ਵਜੋਂ ਹਲਫ਼ ਲਿਆ
ਚੰਡੀਗੜ੍ਹ, 17 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਲੰਧਰ (ਪੱਛਮੀ) ਵਿਧਾਨ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਮੋਹਿੰਦਰ ਭਗਤ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਅਹੁਦਾ ਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ । ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ. ਮਾਨ ਨੇ ਸ੍ਰੀ ਮੋਹਿੰਦਰ ਭਗਤ ਨੂੰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤਣ ਦੀ ਵਧਾਈ ਦਿੱਤੀ । ਨਵੇਂ ਚੁਣੇ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ । ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਸ੍ਰੀ ਕੁਲਵੰਤ ਸਿੰਘ ਪੰਡੋਰੀ, ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਸ੍ਰੀ ਕੁਲਵੰਤ ਸਿੰਘ ਬਾਜੀਗਰ, ਸ੍ਰੀ ਕਰਮਬੀਰ ਸਿੰਘ ਘੁੰਮਣ, ਸ੍ਰੀ ਅਜੀਤ ਪਾਲ ਸਿੰਘ ਕੋਹਲੀ, ਸ੍ਰੀ ਵਿਜੇ ਸਿੰਗਲਾ, ਸ੍ਰੀ ਬਰਿੰਦਰ ਗੋਇਲ, ਸ੍ਰੀ ਗੁਰਪ੍ਰੀਤ ਸਿੰਘ ਗੋਗੀ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top