Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 5:37 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਨ-ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ ਰੈਸਟੋਰੈਂਟ ਅਤੇ ਕਲੱਬ ਹੁਣ ਰਾਤ 12 ਵਜੇ ਤੱਕ ਬੰਦ ਕਰਨ ਦੇ ਹੁਕਮ ਹੋਏ ਜਾਰੀ

ਅਮਨ-ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ ਰੈਸਟੋਰੈਂਟ ਅਤੇ ਕਲੱਬ ਹੁਣ ਰਾਤ 12 ਵਜੇ ਤੱਕ ਬੰਦ ਕਰਨ ਦੇ ਹੁਕਮ ਹੋਏ ਜਾਰੀ

ਅਮਨ-ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ ਰੈਸਟੋਰੈਂਟ ਅਤੇ ਕਲੱਬ ਹੁਣ ਰਾਤ 12 ਵਜੇ ਤੱਕ ਬੰਦ ਕਰਨ ਦੇ ਹੁਕਮ ਹੋਏ ਜਾਰੀ
ਜਲੰਧਰ : ਅਮਨ-ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ ਰੈਸਟੋਰੈਂਟ ਅਤੇ ਕਲੱਬ ਹੁਣ ਰਾਤ 12 ਵਜੇ ਤੱਕ ਬੰਦ ਕਰਨ ਦੇ ਹੁਕਮ ਪੁਲਸ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਡਿਪਟੀ ਕਮਿਸ਼ਨਰ ਪੁਲਸ (ਇੰਵੈਸਟੀਗੇਸ਼ਨ) ਅਦਿੱਤਿਆ ਐੱਸ. ਵਾਰੀਅਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਸ ਕਮਿਸ਼ਨਰੇਟ ਦੀ ਹਦੂਦ ਅੰਦਰ ਕਿਸੇ ਰੈਸਟੋਰੈਂਟ, ਕਲੱਬ ਜਾਂ ਹੋਰ ਲਾਇਸੈਂਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਵਿੱਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11:30 ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੈਂਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ਼ਰਾਬ ਦੀਆਂ ਦੁਕਾਨਾਂ ਨਾਲ ਲੱਗਦੇ ਅਹਾਤੇ ਰਾਤ 12 ਵਜੇ ਜਾਂ ਲਾਇਸੈਂਸ ਦੀਆਂ ਸ਼ਰਤਾਂ ਅਨੁਸਾਰ ਮੁਕੰਮਲ ਬੰਦ ਹੋ ਜਾਣੇ ਚਾਹੀਦੇ ਹਨ।

Advertisement
Advertisement
Advertisement
Advertisement
Scroll to Top