Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 5:41 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ/ਐਸ.ਏ.ਐਸ.ਨਗਰ, 17 ਜੁਲਾਈ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਮੰਡੀ ਬੋਰਡ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਸਬੰਧੀ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਇੰਨ੍ਹਾਂ ਉਪਰਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਸੂਬਾ ਬਨਾਉਣ ਦੀ ਦਿਸ਼ ਵਿੱਚ ਅਹਿਮ ਕਦਮ ਐਲਾਨਿਆ । ਪੰਜਾਬ ਮੰਡੀ ਬੋਰਡ ਵੱਲੋਂ ‘ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ’ ਦੇ ਦੂਜੇ ਪੜਾਅ ਤਹਿਤ ਮੁਫ਼ਤ ਬੂਟੇ ਵੰਡਣ ਸਬੰਧੀ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਇਸ ਇੱਕ ਸ਼ਲਾਘਾਯੋਗ ਉਪਰਾਲਾ ਕਿਹਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰਰਿਤ ਕਰਦਿਆਂ ਖਾਸਤੌਰ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਿਊਬਵੈੱਲਾਂ ਨੇੜੇ ਘੱਟੋ-ਘੱਟ 5 ਬੂਟੇ ਜਰੂਰ ਲਗਾਉਣ । ਬਿਜਲੀ ਮੰਤਰੀ ਨੇ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਰੁੱਖ ਲਗਾਉਣ ਲਈ ਮੰਡੀ ਬੋਰਡ ਦੇ ਯਤਨਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਉਨ੍ਹਾਂ ਨੇ ਪਟਿਆਲਾ ਸ਼ਹਿਰ ਵਿੱਚ ‘ਸੋਲਰ ਟ੍ਰੀਜ਼’ ਲਗਾਉਣ ਦੀ ਪੀ.ਐਸ.ਪੀ.ਸੀ.ਐਲ ਦੀ ਨਵੀਨਤਾਕਾਰੀ ਪਹੁੰਚ ਦੀ ਵੀ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਸਲਾਨਾ 52,000 ਯੂਨਿਟ ਬਿਜਲੀ ਪੈਦਾ ਹੋਵੇਗੀ ਜਿਸ ਨਾਲ 41 ਟਨ ਕਾਰਬਨ ਡਾਈਆਕਸਾਈਡ ਦੇ ਨਿਕਾਸ ਦੀ ਬਚਤ ਹੋਵੇਗੀ ਜੋ 1015 ਪੂਰੀ ਤਰ੍ਹਾਂ ਵਿਕਸਤ ਰੁੱਖਾਂ ਵੱਲੋਂ ਸੋਖੀ ਜਾਣ ਵਾਲੀ ਕਾਰਬਨ ਡਾਈਆਕਸਾਈਡ ਦੇ ਬਰਾਬਰ ਹੈ । ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਬੋਰਡ ਨੇ 2023-24 ਵਿੱਚ 30,000 ਬੂਟੇ ਲਗਾਉਣ ਦੇ ਆਪਣੇ ਟੀਚੇ ਨੂੰ ਪਾਰ ਕਰਦਿਆਂ 33,000 ਤੋਂ ਵੱਧ ਫਲਦਾਰ, ਛਾਂਦਾਰ ਅਤੇ ਦਵਾਈਆਂ ਵਾਲੇ ਪੌਦੇ ਲਗਾਏ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਲਈ 35,000 ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ । ਸਮਾਗਮ ਦੌਰਾਨ ਆਮ ਲੋਕਾਂ ਨੂੰ ਮੁਫ਼ਤ ਬੂਟੇ ਵੰਡੇ ਗਏ। ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੌਂਪੀ ਗਈ। ਇਸ ਮੌਕੇ ਸੰਯੁਕਤ ਸਕੱਤਰ ਸ੍ਰੀਮਤੀ ਗੀਤਿਕਾ ਸਿੰਘ, ਮੁੱਖ ਇੰਜਨੀਅਰ ਗੁਰਿੰਦਰ ਸਿੰਘ ਚੀਮਾ, ਜੀ.ਐਮ. ਮਨਜੀਤ ਸਿੰਘ ਸੰਧੂ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top