Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:37 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਦੀ ਗੈਰ-ਜ਼ਿੰਮੇਵਾਰ ਪਹੁੰਚ ਨੇ ਪੰਜਾਬ ਦੀ ਵਿੱਤੀ ਹਾਲਤ ਕੀਤੀ ਤਬਾਹ : ਬਾਜਵਾ

ਮੁੱਖ ਮੰਤਰੀ ਦੀ ਗੈਰ-ਜ਼ਿੰਮੇਵਾਰ ਪਹੁੰਚ ਨੇ ਪੰਜਾਬ ਦੀ ਵਿੱਤੀ ਹਾਲਤ ਕੀਤੀ ਤਬਾਹ : ਬਾਜਵਾ

ਮੁੱਖ ਮੰਤਰੀ ਦੀ ਗੈਰ-ਜ਼ਿੰਮੇਵਾਰ ਪਹੁੰਚ ਨੇ ਪੰਜਾਬ ਦੀ ਵਿੱਤੀ ਹਾਲਤ ਕੀਤੀ ਤਬਾਹ : ਬਾਜਵਾ
ਚੰਡੀਗੜ੍ਹ, 17 ਜੁਲਾਈ : ਆਮ ਆਦਮੀ ਪਾਰਟੀ (ਆਪ) ਦੇ ਸ਼ਾਸਨ ਕਾਲ ਦੌਰਾਨ ਪੰਜਾਬ ਦੀ ਆਰਥਿਕ ਸਥਿਤੀ ‘ਚ ਭਾਰੀ ਅਰਾਜਕਤਾ ਦੀ ਸਥਿਤੀ ਪੈਦਾ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ‘ਆਪ’ ਸਰਕਾਰ ‘ਤੇ ਪੰਜਾਬ ਦੀ ਵਿੱਤੀ ਸਥਿਤੀ ਨੂੰ ਗੰਭੀਰਤਾ ਨਾਲ ਨਾ ਸੰਭਾਲਣ ਦਾ ਦੋਸ਼ ਲਾਇਆ । ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਾਗੜੀਆ ਨਾਲ ਮੁਲਾਕਾਤ ਕੀਤੀ ਅਤੇ ਗ੍ਰਾਂਟ ਲਈ ਪੰਜਾਬ ਦਾ ਪੱਖ ਪੇਸ਼ ਕੀਤਾ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਭਾਰਤ ਸਰਕਾਰ ਦੇ ਸਾਬਕਾ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਮ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਸੁਝਾਅ ਮੰਗੇ । ਉਨ੍ਹਾਂ ਕਿਹਾ ਕਿ ਹਾਲ ਹੀ ਦੀਆਂ ਲੋਕ ਸਭਾ ਚੋਣਾਂ ਵਿੱਚ ਸ਼ਰਮਨਾਕ ਹਾਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੀ ਵਿੱਤੀ ਹਾਲਤ ਨੂੰ ਸੁਚਾਰੂ ਬਣਾਉਣ ਲਈ ਆਪਣੀ ਡੂੰਘੀ ਨੀਂਦ ਤੋਂ ਜਾਗ ਗਏ ਹਨ। ਜਿਵੇਂ ਕਹਿੰਦੇ ਹਨ, ਕਿ ਵੇਲੇ ਦੇ ਕੰਮ ਤੇ ਕੁਵੇਲੇ ਦੀਆਂ ਟੱਕਰਾਂ। ਜੇਕਰ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੀ ਆਰਥਿਕਤਾ ਦੀ ਬਿਹਤਰੀ ਲਈ ਸਮੇਂ ਸਿਰ ਤਨਦੇਹੀ ਨਾਲ ਕੰਮ ਕਰ ਰਹੇ ਹੁੰਦੇ ਤਾਂ ਉਹ ਹੁਣ ਜਲਦਬਾਜ਼ੀ ਵਿੱਚ ਨਾ ਭੱਜਦੇ। ਬਾਜਵਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਦਾ ਹੰਕਾਰ ਹੈ ਜਿਸ ਨੇ ਪੰਜਾਬ ਨੂੰ ਆਰਥਿਕ ਸੰਕਟ ਵੱਲ ਧੱਕ ਦਿੱਤਾ ਹੈ । ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਵੈ-ਪ੍ਰਚਾਰ, ਹਵਾਈ ਯਾਤਰਾ ਅਤੇ ਪਾਰਟੀ ਦੇ ਵਿਸਥਾਰ ‘ਤੇ ਪੰਜਾਬ ਦੇ ਖ਼ਜ਼ਾਨੇ ‘ਚੋਂ ਬੇਲੋੜੇ ਪੈਸੇ ਬਰਬਾਦ ਕੀਤੇ। ਮੁੱਖ ਮੰਤਰੀ ਮਾਨ ਨੂੰ ਸੂਬੇ ਦੀ ਲਹੂ-ਲੁਹਾਨ ਹੋਈ ਆਰਥਿਕਤਾ ਦੀ ਕੋਈ ਪਰਵਾਹ ਨਹੀਂ ਸੀ। ਇਸ ਦੌਰਾਨ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ‘ਚ ਸ਼ੀਸ਼ਾ ਦਿਖਾਇਆ ਹੈ, ਤੇ ਹੁਣ ਉਹ ਪੰਜਾਬ ਦੀ ਆਰਥਿਕਤਾ ‘ਤੇ ਕੰਮ ਕਰਨ ਦਾ ਸੋਚ ਰਹੇ ਹਨ। ਹੁਣ ਉਹ ਪੰਜਾਬ ਵਿੱਚ ਮਸੀਹਾ ਬਣਨ ਦੀ ਕੋਸ਼ਿਸ਼ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਰੁਟੀਨ ਗਤੀਵਿਧੀਆਂ ਉਧਾਰ ਲਏ ਫ਼ੰਡਾਂ ਨਾਲ ਚਲਾਈਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ ਇਸ ਵਿੱਤੀ ਸਾਲ ਦੇ ਅੰਤ ਤੱਕ ਬਕਾਇਆ ਕਰਜ਼ਾ 3.74 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਬਾਜਵਾ ਨੇ ਪੁੱਛਿਆ ਕਿ ਕੀ ਆਮ ਆਦਮੀ ਪਾਰਟੀ ਖ਼ਾਸ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਜਿਹਾ ਵਾਅਦਾ ਕੀਤਾ ਸੀ?

Advertisement
Advertisement
Advertisement
Advertisement
Scroll to Top