Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:55 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਐਸ.ਪੀ.ਸੀ.ਐਲ ਨੇ ਬਿਨਾਂ ਕਿਸੇ ਵਿਘਨ ਦੇ ਇਸ ਵਧੀ ਹੋਈ ਮੰਗ ਨੂੰ ਪੂਰਾ ਕੀਤਾ ਹੈ: ਹਰਭਜਨ ਸਿੰਘ ਈ.ਟੀ.ਓ

ਪੀ.ਐਸ.ਪੀ.ਸੀ.ਐਲ ਨੇ ਬਿਨਾਂ ਕਿਸੇ ਵਿਘਨ ਦੇ ਇਸ ਵਧੀ ਹੋਈ ਮੰਗ ਨੂੰ ਪੂਰਾ ਕੀਤਾ ਹੈ: ਹਰਭਜਨ ਸਿੰਘ ਈ.ਟੀ.ਓ

ਪੀ.ਐਸ.ਪੀ.ਸੀ.ਐਲ ਨੇ ਬਿਨਾਂ ਕਿਸੇ ਵਿਘਨ ਦੇ ਇਸ ਵਧੀ ਹੋਈ ਮੰਗ ਨੂੰ ਪੂਰਾ ਕੀਤਾ ਹੈ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 18 ਜੁਲਾਈ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ) ਨੇ 16 ਜੁਲਾਈ ਨੂੰ ਇੱਕ ਦਿਨ ਵਿੱਚ 36260 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ । ਮੰਤਰੀ ਨੇ ਕਿਹਾ ਕਿ ਮੌਨਸੂਨ ਦੇ ਮੌਸਮ ਦੇ ਬਾਵਜੂਦ, ਨਮੀ ਵਾਲੀਆਂ ਸਥਿਤੀਆਂ ਅਤੇ ਘੱਟ ਮੀਂਹ ਕਾਰਨ ਰਾਜ ਵਿੱਚ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ। ਇਹ ਵਾਧਾ ਘਰੇਲੂ ਖਪਤ, ਝੋਨੇ ਦੀ ਫਸਲ ਦੀ ਸਿੰਚਾਈ, ਅਤੇ ਉਦਯੋਗਿਕ ਵਰਤੋਂ ਵਿੱਚ ਦੇਖਿਆ ਗਿਆ ਹੈ । ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਇਸ ਸਾਲ 23 ਜੂਨ ਨੂੰ ਪੀ.ਐਸ.ਪੀ.ਸੀ.ਐਲ ਨੇ ਇੱਕ ਦਿਨ ਵਿੱਚ 35630 ਲੱਖ ਯੂਨਿਟ ਦੀ ਸਪਲਾਈ ਕੀਤੀ ਸੀ, ਜੋ ਕਿ ਉਸ ਸਮੇਂ ਦਾ ਰਿਕਾਰਡ ਸੀ। ਹੁਣ 16 ਜੁਲਾਈ ਨੂੰ ਇਸ ਰਿਕਾਰਡ ਨੂੰ ਤੋੜ ਦਿੱਤਾ ਗਿਆ ਹੈ । ਉਨ੍ਹਾਂ ਅੱਗੇ ਕਿਹਾ ਕਿ 16 ਜੁਲਾਈ ਨੂੰ ਪੂਰੀ ਹੋਈ 15919 ਮੈਗਾਵਾਟ ਦੀ ਸਿਖਰ ਮੰਗ ਵੀ ਇਸ ਸਾਲ 29 ਜੂਨ ਨੂੰ ਪੂਰੀ ਹੋਈ 16058 ਮੈਗਾਵਾਟ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਦੇ ਨੇੜੇ ਹੈ । ਬਿਜਲੀ ਮੰਤਰੀ ਨੇ ਕਿਹਾ ਕਿ ਇਹ ਉਪਲਬਧੀ ਰਣਨੀਤਕ ਯੋਜਨਾਬੰਦੀ ਅਤੇ ਕੁਸ਼ਲ ਸਰੋਤ ਪ੍ਰਬੰਧਨ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਅੰਦਰ ਅਤੇ ਬਾਹਰ ਦੇ ਸਾਰੇ ਉਪਲਬਧ ਸਰੋਤਾਂ ਦੀ ਪੂਰੀ ਵਰਤੋਂ ਕੀਤੀ ਗਈ ਤਾਂ ਜੋ ਸਥਿਰ ਅਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇ । ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਨਾਂ ਕਿਸੇ ਵਿਘਨ ਦੇ ਇਸ ਵਧੀ ਹੋਈ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਸਾਡੇ ਕਰਮਚਾਰੀਆਂ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ । ਬਿਜਲੀ ਮੰਤਰੀ ਨੇ ਯਕੀਨ ਦਿਵਾਇਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਵਿੱਚ ਨਿਰੰਤਰ ਅਤੇ ਗੁਣਵੱਤਾ ਵਾਲੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ।

Advertisement
Advertisement
Advertisement
Advertisement
Scroll to Top