Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:13 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਨ ਅਰੋੜਾ ਨੇ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਸੌਂਪੀਆਂ

ਅਮਨ ਅਰੋੜਾ ਨੇ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਸੌਂਪੀਆਂ

ਵਿਦਿਆਰਥੀਆਂ ਨੂੰ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਨੇ ਦਿੱਤਾ ਸਫ਼ਲਤਾ ਦਾ ਮੂਲਮੰਤਰ, “ਵੱਡੇ ਸੁਪਨੇ ਦੇਖੋ, ਸਖ਼ਤ ਮਿਹਨਤ ਕਰੋ”
ਚੰਡੀਗੜ੍ਹ, 19 ਮਾਰਚ:
ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੁਐਸਟ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਕਾਨਵੋਕੇਸ਼ਨ ਸਮਾਗਮ ਵਿੱਚ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।
ਸ੍ਰੀ ਅਮਨ ਅਰੋੜਾ ਨੇ ਲਾਅ ਭਵਨ, ਸੈਕਟਰ 37, ਚੰਡੀਗੜ੍ਹ ਵਿਖੇ ਕਾਨਵੋਕੇਸ਼ਨ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਨੂੰ ਸਫ਼ਲਤਾ ਦਾ ਮੂਲਮੰਤਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਕੰਮ ਅਸੰਭਵ ਨਹੀਂ ਹੁੰਦਾ। ਇਸ ਲਈ ਵੱਡੇ ਸੁਪਨੇ ਦੇਖੋ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰੋ। ਕਦੇ ਵੀ ਹਾਰ ਨਾ ਮੰਨੋ ਅਤੇ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਨਿਰੰਤਰ ਯਤਨ ਕਰਦੇ ਰਹੋ।
ਸ੍ਰੀ ਅਮਨ ਅਰੋੜਾ ਨੇ ਹੁਨਰਮੰਦ ਜਵਾਨੀ ਦੀ ਵਿਦੇਸ਼ਾਂ ਨੂੰ ਹਿਜ਼ਰਤ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਰੁਝਾਨ ਕਾਰਨ ਹੋਣਹਾਰ ਅਤੇ ਪੜ੍ਹੇ-ਲਿਖੇ ਮਨੁੱਖੀ ਵਸੀਲਿਆਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪਹਿਲੇ ਸਾਲ ਦੌਰਾਨ ਹੀ 26,797 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਸ ਮੌਕੇ ਰਜਿਸਟਰਾਰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਡਾ. ਐਸ.ਕੇ. ਮਿਸ਼ਰਾ, ਚੇਅਰਮੈਨ ਕੁਐਸਟ ਗਰੁੱਪ ਸ੍ਰੀ ਡੀ.ਐਸ. ਸੇਖੋਂ, ਉਪ ਚੇਅਰਮੈਨ ਤੇ ਕਾਰਜਕਾਰੀ ਡਾਇਰੈਕਟਰ ਸ੍ਰੀ ਐਚ.ਪੀ.ਐਸ. ਕਾਂਡਾ, ਵਾਈਸ ਚੇਅਰਮੈਨ ਤੇ ਅੰਤਰਰਾਸ਼ਟਰੀ ਮਾਮਲਿਆਂ ਦੇ ਮੁਖੀ ਸ੍ਰੀ ਜੇ.ਪੀ. ਐਸ. ਧਾਲੀਵਾਲ, ਕੈਂਪਸ ਡਾਇਰੈਕਟਰ ਡਾ. ਰਾਜੀਵ ਮਹਾਜਨ ਅਤੇ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top