Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:11 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਿਖੇ ਮਨਾਇਆ ਗਿਆ 65ਵਾਂ ਸਥਾਪਨਾ ਦਿਵਸ

ਖ਼ਾਲਸਾ ਕਾਲਜ ਪਟਿਆਲਾ ਵਿਖੇ ਮਨਾਇਆ ਗਿਆ 65ਵਾਂ ਸਥਾਪਨਾ ਦਿਵਸ

ਖ਼ਾਲਸਾ ਕਾਲਜ ਪਟਿਆਲਾ ਵਿਖੇ ਮਨਾਇਆ ਗਿਆ 65ਵਾਂ ਸਥਾਪਨਾ ਦਿਵਸ
ਪਟਿਆਲਾ, 18 ਜੁਲਾਈ : ਖ਼ਾਲਸਾ ਕਾਲਜ ਪਟਿਆਲਾ ਦੇ 65ਵੇਂ ਸਥਾਪਨਾ ਦਿਵਸ ਦੇ ਮੁਬਾਰਕ ਮੌਕੇ ’ਤੇ ਅੱਜ ਖ਼ਾਲਸਾ ਕਾਲਜ ਪਟਿਆਲਾ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਹਿਜ ਪਾਠ ਦੇ ਭੋਗ ਪਾਏ ਗਏ ਜਿਸ ਉਪਰੰਤ ਸੰਗੀਤ ਗਾਇਨ ਵਿਭਾਗ ਦੇ ਮੁਖੀ ਡਾ ਜਗਜੀਤ ਸਿੰਘ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਈਕੋ ਕਲੱਬ ਅਤੇ ਐਨ.ਐਸ.ਐਸ. ਯੂਨਿਟ ਵੱਲੋਂ ਕਾਲਜ ਕੈਂਪਸ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ ਫ਼ਲਦਾਰ ਪੌਦੇ ਲਗਾਏ ਗਏ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਸੰਗਤੀ ਰੂਪ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਸਟਾਫ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਦੀ ਸਥਾਪਨਾ 1960 ਈਸਵੀ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਕੀਤੀ ਗਈ ਸੀ। ਇਸ ਦੀ ਸਥਾਪਨਾ ਵਿੱਚ ਪਦਮ ਸ਼੍ਰੀ ਡਾਕਟਰ ਖੁਸ਼ਦੇਵਾ ਸਿੰਘ ਅਤੇ ਉੱਘੇ ਇਤਿਹਾਸਕਾਰ ਡਾ. ਗੰਡਾ ਸਿੰਘ ਦਾ ਮਹੱਤਵਪੂਰਨ ਯੋਗਦਾਨ ਰਿਹਾ। ਉਹਨਾਂ ਇਹ ਵੀ ਦੱਸਿਆ ਕਿ ਵਰਤਮਾਨ ਸਮੇਂ ਖ਼ਾਲਸਾ ਕਾਲਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਨੇਜਮੈਂਟ ਅਧੀਨ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਤੈਅ ਸਰ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਖ਼ਾਲਸਾ ਕਾਲਜ ਪਟਿਆਲਾ ਉੱਤਰੀ ਭਾਰਤ ਦੀਆਂ ਸਿਰਮੌਰ ਵਿੱਦਿਅਕ ਸੰਸਥਾਵਾਂ ਵਿੱਚ ਸ਼ੁਮਾਰ ਹੈ। ਉਨਾਂ ਮਾਣ ਨਾਲ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਦਾ ਕਾਲਜ ਵਿੱਚ ਨਵੇਂ ਦਾਖਲਿਆਂ ਪ੍ਰਤੀ ਵਿਦਿਆਰਥੀਆਂ ਦਾ ਭਰਵਾਂ ਹੁੰਗਾਰਾ ਇਹ ਸਾਬਤ ਕਰਦਾ ਹੈ ਕਿ ਖ਼ਾਲਸਾ ਕਾਲਜ ਪਟਿਆਲਾ ਇਲਾਕੇ ਦੀਆਂ ਹੋਰ ਸੰਸਥਾਵਾਂ ਦੇ ਮੁਕਾਬਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ। ਕਾਲਜ ਕੈਂਪਸ ਨੂੰ ਹੋਰ ਖੂਬਸੂਰਤ ਬਣਾਉਣ ਬਾਰੇ ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਲਜ ਕੈਂਪਸ ਵਿਖੇ 200 ਵੱਖ-ਵੱਖ ਤਰ੍ਹਾਂ ਦੇ ਪੌਦੇ ਹੋਰ ਲਗਾਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਲਜ ਦਾ ਸਮੁੱਚਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।

Advertisement
Advertisement
Advertisement
Advertisement
Scroll to Top