Breaking News ਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 18 July, 2024, 04:31 PM

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 18 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਅਖਬਾਰ ‘ਪਹਿਰੇਦਾਰ’ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਅਦਾਰਾ ਪਹਿਰੇਦਾਰ ਦੇ ਮੁੱਖ ਸੰਪਾਦਕ ਅਤੇ ਪੰਥ ਦਰਦੀ ਸ. ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ਦੀ ਖ਼ਬਰ ਦੁੱਖਦਾਇਕ ਹੈ। ਉਹ ਪਿਛਲੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਕਿਹਾ ਕਿ ਸ. ਹੇਰਾਂ ਨੇ ਵੱਖ-ਵੱਖ ਪੰਜਾਬੀ ਅਖਬਾਰਾਂ ‘ਚ ਬਤੌਰ ਪੱਤਰਕਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਸ. ਹੇਰਾਂ ਨੂੰ ਪੰਥਕ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ । ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।