Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 7:03 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਨਾਭਾ ਜੇਲ੍ਹ ਦਾ ਦੌਰਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਨਾਭਾ ਜੇਲ੍ਹ ਦਾ ਦੌਰਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਨਾਭਾ ਜੇਲ੍ਹ ਦਾ ਦੌਰਾ
ਪਟਿਆਲਾ, 18 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਮਾਨੀ ਅਰੋੜਾ ਦੇ ਨਾਲ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਨਿਰੀਖਣ ਕੀਤਾ। ਇਸ ਨਿਰੀਖਣ ਦੌਰਾਨ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਨਿੱਜੀ ਤੌਰ ‘ਤੇ ਹਰ ਬੈਰਕ ਦਾ ਦੌਰਾ ਕੀਤਾ ਅਤੇ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ । ਇਸ ਮੌਕੇ ਉਨ੍ਹਾਂ ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਬੰਦੀਆਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਹਦਾਇਤ ਕੀਤੀ ਕਿ ਜੇਲ ‘ਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੈਂਬਰ ਸਕੱਤਰ ਵੱਲੋਂ ਜੇਲ੍ਹ ਅੰਦਰ ਸੁਰੱਖਿਆ ਉਪਾਵਾਂ ਦੀ ਵੀ ਧਿਆਨ ਨਾਲ ਸਮੀਖਿਆ ਕੀਤੀ ਗਈ । ਆਪਣੇ ਦੌਰੇ ਦੌਰਾਨ ਉਨ੍ਹਾਂ ਕਢਾਈ ਸਿਖਲਾਈ ਕੇਂਦਰ, ਬਿਊਟੀਸ਼ੀਅਨ ਸਿਖਲਾਈ ਕੋਰਸ ਸੈਂਟਰ ਅਤੇ ਬੇਕਰੀ ਸਿਖਲਾਈ ਕੋਰਸ ਸੈਂਟਰ ਦਾ ਦੌਰਾ ਕੀਤਾ, ਜੋ ਕਿ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿੱਚ ਕੈਦੀਆਂ ਲਈ ਚਲਾਏ ਜਾ ਰਹੇ ਹਨ । ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਦੇ ਜੇਲ੍ਹ ਕੈਦੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ,ਜਿਸ ਦਾ ਉਦਘਾਟਨ ਸ. ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੇ ਨਾਲ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਕੀਤਾ ਗਿਆ। ਇਸ ਕੈਂਪ ਵਿੱਚ ਮਾਹਿਰ ਡਾਕਟਰਾਂ ਵੱਲੋਂ ਕੁੱਲ 140 ਕੈਦੀਆਂ ਦਾ ਡਾਕਟਰੀ ਮੁਆਇਨਾ ਕੀਤਾ ਗਿਆ । ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਚਲਾਈ ਜਾ ਰਹੀ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਜੱਜ ਸਾਹਿਬਾਨ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਬੂਟੇ ਵੀ ਲਗਾਏ ਗਏ। ਸ਼. ਮਨਜਿੰਦਰ ਸਿੰਘ ਮੈਂਬਰ ਸਕੱਤਰ ਨੇ ਕਿਹਾ ਕਿ ਆਪਣੇ ਵਾਤਾਵਰਨ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਨਾਲ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਸਾਡੇ ਵਾਤਾਵਰਨ ਨੂੰ ਵੀ ਹਰਿਆ-ਭਰਿਆ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਸਾਨੂੰ ਬੂਟੇ ਦੀ ਸਹੀ ਸੰਭਾਲ ਵੀ ਕਰਨੀ ਚਾਹੀਦੀ ਹੈ, ਤਾਂ ਜੋ ਉਹ ਪੂਰੀ ਤਰ੍ਹਾਂ ਵਧੇ ਹੋਏ ਰੁੱਖ ਬਣ ਸਕਣ।

Advertisement
Advertisement
Advertisement
Advertisement
Scroll to Top