Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:26 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤਪਾਲ ਸਿੰਘ ਕੋਹਲੀ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਸ਼ਹਿਰੀ ਸਥਾਨਕ ਸੰਸਥਾਵਾਂ ਨਾਲ ਮੀਟਿੰਗ 'ਚ ਹੋਣਗੇ ਸ਼ਾਮਲ

ਵਿਧਾਇਕ ਅਜੀਤਪਾਲ ਸਿੰਘ ਕੋਹਲੀ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਸ਼ਹਿਰੀ ਸਥਾਨਕ ਸੰਸਥਾਵਾਂ ਨਾਲ ਮੀਟਿੰਗ 'ਚ ਹੋਣਗੇ ਸ਼ਾਮਲ

ਵਿਧਾਇਕ ਅਜੀਤਪਾਲ ਸਿੰਘ ਕੋਹਲੀ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਸ਼ਹਿਰੀ ਸਥਾਨਕ ਸੰਸਥਾਵਾਂ ਨਾਲ ਮੀਟਿੰਗ ‘ਚ ਹੋਣਗੇ ਸ਼ਾਮਲ
-22 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਲਈ ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਨੇ ਭੇਜਿਆ ਸੱਦਾ ਪੱਤਰ
ਪਟਿਆਲਾ, 18 ਜੁਲਾਈ : ਪੰਜਾਬ ਸਰਕਾਰ ਨੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਸ਼ਹਿਰੀ ਸਥਾਨਕ ਸੰਸਥਾਵਾਂ ਨਾਲ 22 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨੁਮਾਇੰਦੇ ਵਜੋਂ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਹੈ । ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਵੱਲੋਂ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਭਾਰਤ ਸਰਕਾਰ ਦੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਵੱਲੋਂ ਕੀਤੀ ਜਾਣ ਵਾਲੀ ਮੀਟਿੰਗ ਲਈ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨੁਮਾਇੰਦੇ ਵਜੋਂ ਨਾਮਜਦ ਕੀਤਾ ਹੈ । ਇਸ ਮੀਟਿੰਗ ਵਿੱਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੰਜਾਬ ਸਰਕਾਰ ਦੀ ਤਰਫ਼ੋਂ ਸਥਾਨਕ ਸੰਸਥਾਵਾਂ ਦੇ ਨੁਮਾਇੰਦੇ ਵਜੋਂ 22 ਜੁਲਾਈ ਨੂੰ ਤਾਜ ਹੋਟਲ ਵਿਖੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਪੰਜਾਬ ਰਾਜ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਪੱਖ ਪੇਸ਼ ਕੀਤਾ ਜਾਵੇਗਾ ।
ਇਸੇ ਦੌਰਾਨ ਵਿਧਾਇਕ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਦੀਆਂ ਸਥਾਨਕ ਸੰਸਥਾਵਾਂ ਦਾ ਪੱਖ 16ਵੇਂ ਕੇਂਦਰੀ ਵਿੱਤ ਕਮਿਸ਼ਨ ਕੋਲ ਜ਼ੋਰਦਾਰ ਢੰਗ ਨਾਲ ਰੱਖਣਗੇ ਤਾਂ ਕਿ ਸਾਡੇ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਤੀ ਤੌਰ ‘ਤੇ ਮਜ਼ਬੂਤ ਹੋ ਸਕਣ ਅਤੇ ਆਪਣੇ ਖੇਤਰਾਂ ਦਾ ਚਹੁੰਤਰਫ਼ਾ ਵਿਕਾਸ ਬਾਖ਼ੂਬੀ ਕਰ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਉਪਰ ਭਰੋਸਾ ਪ੍ਰਗਟਾਇਆ ਹੈ ਅਤੇ ਉਹ ਇਸ ਭਰੋਸੇ ਉਪਰ ਖਰ੍ਹੇ ਉਤਰਨਗੇ।

Advertisement
Advertisement
Advertisement
Advertisement
Scroll to Top