Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 4:01 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ, 17 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸੇ ਦੇ ਪਿੰਡ ਦੇ ਰਹਿਣ ਵਾਲੇ ਖੁਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ । ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਸ਼ਿਕਾਇਤਕਰਤਾ ਖੁਸ਼ਪਾਲ ਸਿੰਘ ਵੱਲੋਂ ਪਿੰਡ ‘ਚ ਚਲਾਏ ਜਾ ਰਹੇ ਬਾਇਓ ਗੈਸ ਪਲਾਂਟ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸਬੰਧਤ ਪਟਵਾਰੀ ਨੇ ਖੁਸ਼ਪਾਲ ਸਿੰਘ ਅਤੇ ਉਸ ਦੇ ਪਿਤਾ ਨੂੰ ਪੜਤਾਲ ਵਿੱਚ ਸ਼ਾਮਲ ਹੋ ਕੇ ਆਪਣੇ ਬਿਆਨ ਦਰਜ ਕਰਾਉਣ ਲਈ ਕਹਿ ਰਿਹਾ ਸੀ। ਇਸੇ ਦੌਰਾਨ ਉਕਤ ਗੁਰਪ੍ਰੀਤ ਸਿੰਘ ਨੇ ਇਸ ਮਾਮਲੇ ‘ਚ ਦਖਲ ਦਿੰਦੇ ਹੋਏ ਸ਼ਿਕਾਇਤਕਰਤਾ ਨੂੰ ਇਹ ਕਹਿ ਕੇ 2.50 ਲੱਖ ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ ਕਿ ਇਹ ਪੈਸੇ ਹੋਰ ਸਰਕਾਰੀ ਅਧਿਕਾਰੀਆਂ ਨੇ ਵੀ ਸਾਂਝੇ ਕਰਨੇ ਹਨ ਤੇ ਸ਼ਿਕਾਇਤ ਖਤਮ ਹੋ ਜਾਵੇਗੀ । ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਅਤੇ ਉਸਨੇ ਸ਼ਿਕਾਇਤ ਲੈ ਕੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਵਿਅਕਤੀ ਗੁਰਪ੍ਰੀਤ ਸਿੰਘ ਉਸਦੀ ਸ਼ਿਕਾਇਤ ਦਾ ਨਿਪਟਾਰਾ ਕਰਾਉਣ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਗੁਰਪ੍ਰੀਤ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਕਮ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਗਿਆ । ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ ।

Advertisement
Advertisement
Advertisement
Advertisement
Scroll to Top