ਬਿਜਲੀ ਮੁਲਾਜ਼ਮਾਂ ਤੇ ਪੁਲਸ ਦਰਮਿਆਨ ਧੱਕਾ-ਮੁੱਕੀ; ਬਿਜਲੀ ਮੰਤਰੀ ਦਾ ਘਰ ਘੇਰਿਆ
ਦੁਆਰਾ: Punjab Bani ਪ੍ਰਕਾਸ਼ਿਤ :Tuesday, 16 July, 2024, 06:42 PM

ਬਿਜਲੀ ਮੁਲਾਜ਼ਮਾਂ ਤੇ ਪੁਲਸ ਦਰਮਿਆਨ ਧੱਕਾ-ਮੁੱਕੀ; ਬਿਜਲੀ ਮੰਤਰੀ ਦਾ ਘਰ ਘੇਰਿਆ
ਸਿਰਸਾ, 16 ਜੁਲਾਈ : ਹਰਿਆਣਾ ਰਾਜ ਬਿਜਲੀ ਬੋਰਡ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਬਿਜਲੀ ਮੰਤਰੀ ਦਾ ਘਰ ਘੇਰਿਆ। ਇਸ ਦੌਰਾਨ ਬਿਜਲੀ ਮੁਲਾਜ਼ਮਾਂ ਤੇ ਪੁਲੀਸ ਵਿਚਾਲੇ ਕਾਫੀ ਦੇਰ ਤੱਕ ਧੱਕਾ-ਮੁੱਕੀ ਹੁੰਦੀ ਰਹੀ। ਬਿਜਲੀ ਮੁਲਾਜ਼ਮਾਂ ਦੀ ਅਗਵਾਈ ਯੂਨੀਅਨ ਦੇ ਸੂਬਾ ਪ੍ਰਧਾਨ ਸੁਨੀਲ ਖਟਾਣਾ ਤੇ ਜਨਰਲ ਸਕੱਤਰ ਯਸ਼ਪਾਲ ਦੇਸਵਾਲ ਨੇ ਸਾਂਝੇ ਤੌਰ ’ਤੇ ਕੀਤੀ ।
