ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੀਤੇ ਬਿਸ਼ਨੋਈ ਤੇ ਬਰਾੜ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 17 July, 2024, 01:34 PM

ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੀਤੇ ਬਿਸ਼ਨੋਈ ਤੇ ਬਰਾੜ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ
ਚੰਡੀਗੜ੍ਹ, 17 ਜੁਲਾਈ : ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ, ਰਾਜਸਥਾਨ ਪੁਲਸ ਅਤੇ ਬਠਿੰਡਾ ਪੁਲਸ ਨੇ ਇੱਕ ਸਾਂਝੇ ਓਪਰੇਸ਼ਨ ਦੌਰਾਨ ਪ੍ਰਸਿੱਧ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਦੋ ਪਿਸਤੌਲਾਂ ਅਤੇ ਛੇ ਕਾਰਤੂਸ ਵੀ ਬਰਾਮਦ ਹੋਏ ਹਨ।ਦੱਸਣਯੋਗ ਹੈ ਕਿ ਉਕਤ ਫੋਰਸ ਵਲੋਂ ਪਹਿਲਾਂ ਵੀ ਕਈ ਨਾਮੀ ਗਿਨਾਮੀ ਗੈਂਗਸਟਰਾਂ ਨੂੰ ਫੜਿਆ ਵੀ ਗਿਆ ਹੈ ਤੇ ਮੌਤ ਦੇ ਘਾਟ ਉਤਾਰਿਆ ਵੀ ਗਿਆ ਹੈ।