Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਕਿਸਾਨੀ ਅੰਦੋਲਨ ਵਿੱਚ ਜਾਨਾਂ ਵਾਰਨ ਵਾਲੇ ਯੋਧਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਦੁਆਰਾ: Punjab Bani ਪ੍ਰਕਾਸ਼ਿਤ :Wednesday, 17 July, 2024, 04:29 PM

ਕਿਸਾਨੀ ਅੰਦੋਲਨ ਵਿੱਚ ਜਾਨਾਂ ਵਾਰਨ ਵਾਲੇ ਯੋਧਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਸੁਨਾਮ ਉਧਮ ਸਿੰਘ ਵਾਲਾ, 17 ਜੁਲਾਈ : ਦਿੱਲੀ ਕਿਸਾਨ ਅੰਦੋਲਨ ਵਿੱਚ ਜਾਨਾਂ ਵਾਰਨ ਵਾਲੇ ਯੋਧਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ ਅਤੇ ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਨੇ ਅੱਜ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ। ਇਸ ਮੌਕੇ ਐਸਡੀਐਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦਿੜਬਾ ਅਤੇ ਸਬ ਡਵੀਜ਼ਨ ਸੁਨਾਮ ਅਧੀਨ ਆਉਂਦੇ ਇਹਨਾਂ ਪਰਿਵਾਰਾਂ ਦੀ ਵਿੱਤੀ ਮਦਦ ਲਈ ਸਰਕਾਰ ਨੇ ਹੱਥ ਅੱਗੇ ਵਧਾਇਆ ਹੈ ਅਤੇ ਪਰਿਵਾਰਾਂ ਨੇ ਸਰਕਾਰ ਦੇ ਇਸ ਉੱਦਮ ਲਈ ਧੰਨਵਾਦ ਕੀਤਾ ਹੈ । ਇਸ ਮੌਕੇ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਵਿਧਾਨ ਸਭਾ ਹਲਕਾ ਦਿੜਬਾ ਦੇ ਕੁਝ ਹੋਰ ਦਿੱਲੀ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ। ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਲੋਕ ਭਲਾਈ ਦੇ ਉਪਰਾਲੇ ਨਿਯਮਤ ਤੌਰ ‘ਤੇ ਜਾਰੀ ਰੱਖੇ ਜਾਣਗੇ।