Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 4:43 pm

+91 90915 01313 , +91 90916 01313

punjabbanni@gmail.com
punjabbani@yahoo.com

ਘਨੌਰ ਕਾਲਜ ਦੀ ਵਿਦਿਆਰਥਣ ਪੰਜਾਬੀ ਯੂਨੀਵਰਸਿਟੀ ਵਿੱਚੋਂ ਅਵੱਲ

ਘਨੌਰ ਕਾਲਜ ਦੀ ਵਿਦਿਆਰਥਣ ਪੰਜਾਬੀ ਯੂਨੀਵਰਸਿਟੀ ਵਿੱਚੋਂ ਅਵੱਲ

ਘਨੌਰ ਕਾਲਜ ਦੀ ਵਿਦਿਆਰਥਣ ਪੰਜਾਬੀ ਯੂਨੀਵਰਸਿਟੀ ਵਿੱਚੋਂ ਅਵੱਲ
ਘਨੌਰ, 17 ਜੁਲਾਈ () ਯੂਨੀਵਰਸਿਟੀ ਕਾਲਜ ਘਨੌਰ ਦੀ ਐਮ.ਏ . ਪੰਜਾਬੀ ਭਾਗ ਪਹਿਲਾ ਦੀ ਵਿਦਿਆਰਥਣ ਚਰਨਪ੍ਰੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਚੋਂ ਅੱਵਲ ਰਹਿ ਕੇ ਇਤਿਹਾਸ ਸਿਰਜ ਦਿੱਤਾ ਹੈ। ਐਮ.ਏ. ਭਾਗ ਪਹਿਲਾ ਦੇ ਪਹਿਲੇ ਸਮੈਸਟਰ ਦੇ ਇਮਤਿਹਾਨਾਂ ਵਿੱਚ ਚਰਨਪ੍ਰੀਤ ਕੌਰ ਨੇ 90% ਅੰਕ ਲੈ ਕੇ ਯੂਨੀਵਰਸਿਟੀ ਵਿੱਚੋ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਡਾਕਟਰ ਲਖਵੀਰ ਸਿੰਘ ਗਿੱਲ ਨੇ ਵਿਦਿਆਰਥਣ, ਉਸਦੇ ਮਾਪਿਆਂ ਅਤੇ ਪੰਜਾਬੀ ਵਿਭਾਗ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ । ਉਹਨਾਂ ਕਿਹਾ ਕਿ ਕੁੜੀਆਂ ਦੀਆਂ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਨਾਲ ਹੋਰ ਬਹੁਤ ਸਾਰੀਆਂ ਕੁੜੀਆਂ ਨੂੰ ਪ੍ਰੇਰਨਾ ਮਿਲਦੀ ਹੈ। ਉਹਨਾਂ ਕਿਹਾ ਕਿ ਕਾਲਜ ਲਗਾਤਾਰ ਇਲਾਕੇ ਵਿੱਚ ਵਿੱਦਿਆ ਦੇ ਪ੍ਰਸਾਰ ਲਈ ਕਾਰਜਸ਼ੀਲ ਹੈ। ਪ੍ਰਿੰਸਪਲ ਸਾਹਿਬ ਨੇ ਕਿਹਾ ਕਿ ਕਿ ਕਾਲਜ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਹਰ ਤਰਾਂ ਨਾਲ ਮਦਦ ਕਰਦਾ ਹੈ। ਉਹਨਾਂ ਦੱਸਿਆ ਕਿ ਇਸ ਵਿਦਿਆਰਥਣ ਦੀ ਅਗਲੇਰੀ ਪੜ੍ਹਾਈ ਲੜੀ ਲੋੜੀਦੀਆਂ ਪੁਸਤਕਾਂ ਅਧਿਆਪਕਾਂ ਵੱਲੋਂ ਦਿੱਤੀਆਂ ਜਾਣਗੀਆਂ। ਕਾਲਜ ਵੱਲੋ ਇਨ੍ਹਾਂ ਵਿਦਿਆਰਥਣਾਂ ਦੀ ਪੂਰੀ ਫੀਸ ਪਿਛਲੇ ਸਮੈਸਟਰ ਤੋਂ ਭਰੀ ਜਾ ਰਹੀ ਹੈ। ਇਸ ਮੌਕੇ ਵਿਦਿਆਰਥਣ ਦੇ ਨਾਲ ਉਸ ਦੇ ਮਾਪਿਆਂ ਤੋਂ ਬਿਨਾ ਕਾਲਜ ਵਿੱਚ ਦੂਜੇ ਸਥਾਨ ਤੇ ਆਈ ਵਿਦਿਆਰਥਣ ਅਮਨਦੀਪ ਕੌਰ ਵੀ ਆਈ ਜਿਸ ਦੀ ਸਮੂਹ ਅਧਿਆਪਕਾਂ ਨੇ ਹੌਸਲਾ ਅਫ਼ਜ਼ਾਈ ਕੀਤੀ।ਕਾਲਜ ਵਿੱਚ ਵਿਸ਼ੇਸ਼ ਤੌਰ ਤੇ ਬੁਲਾਏ ਗਏ। ਚਰਨਪ੍ਰੀਤ ਕੌਰ ਦੇ ਮਾਮਾ ਤੇ ਨਾਨੀ ਨੇ ਇਸ ਖੁਸ਼ੀ ਮੌਕੇ ਕਾਲਜ ਤੇ ਅਧਿਆਪਕਾਂ ਦਾ ਧਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਲਜ ਇਲਾਕੇ ਲਈ ਵਰਦਾਨ ਹੈ। ਇਸ ਇਸ ਮੌਕੇ ਪੰਜਾਬੀ ਵਿਭਾਗ ਦੇ ਵਿਦਿਆਰਥੀ ਵਿਸ਼ੇਸ਼ ਤੌਰ ਤੇ ਪਹੁੰਚੇ।

Advertisement
Advertisement
Advertisement
Advertisement
Scroll to Top