Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:15 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਤੇਜ ਢਿੱਲੋਂ ਵਲੋਂ ਉਲੀਕੇ ਕਰੋੜਾਂ ਦੇ ਪ੍ਰੋਜੈਕਟਾਂ ਦੀ ਚਰਚਾ ਪ੍ਰਧਾਨ ਮੰਤਰੀ ਤੱਕ ਪੁੱਜੀ

ਗੁਰਤੇਜ ਢਿੱਲੋਂ ਵਲੋਂ ਉਲੀਕੇ ਕਰੋੜਾਂ ਦੇ ਪ੍ਰੋਜੈਕਟਾਂ ਦੀ ਚਰਚਾ ਪ੍ਰਧਾਨ ਮੰਤਰੀ ਤੱਕ ਪੁੱਜੀ

ਗੁਰਤੇਜ ਢਿੱਲੋਂ ਵਲੋਂ ਉਲੀਕੇ ਕਰੋੜਾਂ ਦੇ ਪ੍ਰੋਜੈਕਟਾਂ ਦੀ ਚਰਚਾ ਪ੍ਰਧਾਨ ਮੰਤਰੀ ਤੱਕ ਪੁੱਜੀ
ਕੇਂਦਰੀ ਰਾਜ ਮੰਤਰੀ ਡਾ. ਜਤਿੰਦਰ ਸਿੰਘ ਨਾਲ ਮੀਟਿੰਗ ਕਰਕੇ ਦਿੱਤੀ ਪ੍ਰੋਜੈਕਟਾਂ ਦੀ ਜਾਣਕਾਰੀ
ਨਾਭਾ 17 ਜੁਲਾਈ () : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਸ. ਗੁਰਤੇਜ ਸਿੰਘ ਢਿੱਲੋਂ ਵਲੋਂ ਪਟਿਆਲਾ ਜ਼ਿਲ੍ਹੇ ਲਈ ਉਲੀਕੇ ਕਰੋੜਾਂ ਦੇ ਪ੍ਰੋਜੈਕਟਾਂ ਦੀ ਚਰਚਾ ਹੁਣ ਪ੍ਰਧਾਨ ਮੰਤਰੀ ਦਫ਼ਤਰ ਤੱਕ ਪੁੱਜਣੀ ਸ਼ੁਰੂ ਹੋ ਗਈ ਹੈ। ਇਸੇ ਕਾਰਨ ਹੁਣ ਪਟਿਆਲਵੀਆਂ ਨੂੰ ਇਨ੍ਹਾਂ ਉਲੀਕੇ ਪ੍ਰੋਜੇਕਟਾਂ ਦੇ ਸ਼ੁਰੂ ਹੋਣ ਦੀ ਆਸ ਵੀ ਹੋਰ ਪੱਕੀ ਹੋ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਸ. ਗੁਰਤੇਜ ਸਿੰਘ ਢਿੱਲੋਂ ਨੇ ਆਖਿਆ ਕਿ ਉਹ ਆਪਣੇ ਉਲੀਕੇ ਕਾਰਜਾਂ ਸਬੰਧੀ ਬੀਤੇ ਦਿਨੀਂ ਡਾ. ਜਤਿੰਦਰ ਸਿੰਘ ਕੇਂਦਰੀ ਰਾਜ ਮੰਤਰੀ ਪ੍ਰਧਾਨ ਮੰਤਰੀ ਦਫ਼ਤਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਆਖਿਆ ਕਿ ਡਾ. ਜਤਿੰਦਰ ਸਿੰਘ ਜਿਥੇ ਤੀਜੀ ਵਾਰ ਲਗਾਤਾਰ ਪ੍ਰਧਾਨ ਮੰਤਰੀ ਦਫ਼ਤਰ ’ਚ ਬਤੌਰ ਕੇਂਦਰੀ ਰਾਜ ਮੰਤਰੀ ਸੇਵਾਵਾਂ ਨਿਭਾ ਰਹੇ ਹਨ, ਉਥੇ ਹੀ ਉਨ੍ਹਾਂ ਨਾਲ ਪੁਰਾਣੀ ਨੇੜਤਾ ਹੋਣ ਕਾਰਨ ਪਟਿਆਲਾ ਲਈ ਉਲੀਕੇ ਵਿਕਾਸ ਪ੍ਰੋਜੈਕਟਾਂ ਲਈ ਡਾ. ਜਤਿੰਦਰ ਸਿੰਘ ਦਾ ਸਹਿਯੋਗ ਵਡਮੁੱਲਾ ਰਹੇਗਾ । ਭਾਜਪਾ ਆਗੂ ਨੇ ਆਖਿਆ ਕਿ ਡਾ. ਜਤਿੰਦਰ ਸਿੰਘ ਨਾਲ ਜਿਥੇ ਪੰਜਾਬ ਦੀ ਰਾਜਨੀਤੀ ਬਾਰੇ ਵਿਸਥਾਰ ਨਾਲ ਚਰਚਾ ਹੋਈ ਉਥੇ ਹੀ ਉਨ੍ਹਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਲਈ ਉਲੀਕੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕੇਂਦਰੀ ਮੰਤਰੀ ਨੇ ਸ. ਢਿੱਲੋਂ ਦੇ ਉਲੀਕੇ ਕਾਰਜਾਂ ਦੀ ਸ਼ਲਾਘਾ ਕੀਤੀ ਉਥੇ ਹੀ ਕੇਂਦਰ ਸਰਕਾਰ ਵਲੋਂ ਪੂਰਨ ਸਹਿਯੋਗ ਦਾ ਵਿਸ਼ਵਾਸ਼ ਦਿਵਾਇਆ ਗਿਆ। ਭਾਜਪਾ ਆਗੂ ਸ. ਗੁਰਤੇਜ ਸਿੰਘ ਢਿੱਲੋਂ ਨੇ ਇਸ ਮੌਕੇ ਆਖਿਆ ਕਿ ਪਟਿਆਲਾ ਜ਼ਿਲ੍ਹੇ ਲਈ ਪਟਿਆਲਾ-ਨਾਭਾ ਫੋਰਲੇਨ ਪ੍ਰੋਜੈਕਟਾ, ਪਟਿਆਲਾ-ਸਮਾਣਾ, ਪਾਤੜਾਂ-ਮੂਨਕ ਫੋਰਲੇਨ ਪ੍ਰੋਜੈਕਟਾ, ਪਟਿਆਲਾ-ਦੇਵੀਗੜ੍ਹ-ਪੇਹਵਾ ਫੋਰਲੇਨ ਪ੍ਰੋਜੈਕਟ, ਬਰਨਾਲਾ ਤੋਂ ਵਇਆ ਪਟਿਆਲਾ-ਦਿੱਲੀ ਸ਼ਤਾਬਦੀ ਦਾ ਠਹਿਰਾਅ ਅਤੇ ਪਟਿਆਲਾ ਸ਼ਹਿਰ ਲਈ 800 ਕਰੋੜ ਦਾ ਐਲੀਵੇਟਿਡ ਫਲਾਈਓਵਰ ਪ੍ਰੋਜੈਕਟ, ਪਟਿਆਲਾ ਏਵੀਏਸ਼ਨ ਕਲੱਬ ਦਾ ਰਨਵੇਅ ਲੰਮਾਂ ਕਰਨ ਅਤੇ ਵੀਓਆਰ ਨੇਵਗੇਸ਼ਨ ਸਿਸਟਮ ਸਥਾਪਿਤ ਕਰਨ ਅਤੇ ਘੱਗਰ ਦੀ ਮਾਰ ਤੋਂ ਬਚਾਅ ਲਈ 5500 ਕਰੋੜ ਰੁਪਏ ਦਾ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਉਹ ਹਰ ਹੀਲਾ ਵਰਤਣਗੇ ਅਤੇ ਪਟਿਆਲਵੀਆਂ ਦੇ ਉਪਰੋਕਤ ਸਾਰੇ ਮਸਲੇ ਹੱਲ ਕਰਵਾ ਕੇ ਜਲਦ ਇਥੋਂ ਦੇ ਲੋਕਾਂ ਨੂੰ ਤੋਹਫ਼ਾ ਦੇਣਗੇ । ਉਨ੍ਹਾਂ ਆਖਿਆ ਕਿ ਘੱਗਰ ਦੀ ਮਾਰ ਤੋਂ ਪਟਿਆਲਾ ਅਤੇ ਸੰਗਰੂਰ ਦੇ ਲੋਕਾਂ ਨੂੰ ਬਚਾਅ ਲਈ ਪਿਛਲੇ ਦਿਨੀਂ ਚੀਫ਼ ਇੰਜੀਨੀਅਰ ਨਾਰਥ ਇੰਡੀਆ, ਜਲ ਸ਼ਕਤੀ ਸ੍ਰੀ ਅਸ਼ੋਕ ਕੁਮਾਰ ਗੁਪਤਾ ਨਾਲ ਹੋਈ ਮੀਟਿੰਗ ਸਬੰਧੀ ਈਮੇਲ ਰਾਹੀਂ ਸਾਰੀ ਜਾਣਕਾਰੀ ਕੇਂਦਰੀ ਮੰਤਰਾਲਾ ਜਲ ਸ਼ਕਤੀ ਕੋਲ ਭੇਜ ਦਿੱਤੀ ਗਈ ਹੈ ਅਤੇ ਇਸਤੋਂ ਬਾਅਦ ਹੁਣ ਇਸ ਪ੍ਰੋਜੈਕਟ ਸਬੰਧੀ ਡਿਟੇਲ ਪ੍ਰੋਜੈਕਟ ਰਿਪੋਰਟ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ । ਅਖ਼ੀਰ ਵਿਚ ਭਾਜਪਾ ਆਗੂ ਨੇ ਆਖਿਆ ਕਿ ਕੇਂਦਰ ਵਿਚ ਤੀਜੀ ਵਾਰ ਸੱਤਾ ਵਿਚ ਆਈ ਮੋਦੀ ਸਰਕਾਰ ਦਾ ਇਕੋ ਇਕ ਮੰਤਵ ਸਮੁੱਚੇ ਭਾਰਤ ਦਾ ਵਿਕਾਸ ਕਾਰਨਾ ਹੈ ਉਹ ਵੀ ਬਿਨਾ ਭੇਦਭਾਵ। ਇਸੇ ਤਰਜ ’ਤੇ ਪੰਜਾਬ ਦਾ ਵਿਕਾਸ ਵੀ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਅਤੇ ਵਿਕਾਸ ਪੱਖੋਂ ਮੂਹਰਲੀ ਕਤਾਰ ਵਿਚ ਖੜ੍ਹਾ ਕਰਨਾ ਕੇਂਦਰ ਸਰਕਾਰ ਦਾ ਸੁਪਨਾ ਵੀ ਹੈ।

Advertisement
Advertisement
Advertisement
Advertisement
Scroll to Top