ਕੌਮਾਂਤਰੀ ਵਿਦਿਆਰਥੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਪੱਕੇ ਤੌਰ ਉਤੇ ਕੈਨੇਡਾ ਵਿਚ ਨਹੀਂ ਰਹਿ ਸਕਦੇ : ਕੈਨੇਡਾ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ
ਕੌਮਾਂਤਰੀ ਵਿਦਿਆਰਥੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਪੱਕੇ ਤੌਰ ਉਤੇ ਕੈਨੇਡਾ ਵਿਚ ਨਹੀਂ ਰਹਿ ਸਕਦੇ : ਕੈਨੇਡਾ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ
ਕੈਨੇਡਾ : ਕੌਮਾਂਤਰੀ ਵਿਦਿਆਰਥੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਪੱਕੇ ਤੌਰ ਉਤੇ ਕੈਨੇਡਾ ਵਿਚ ਨਹੀਂ ਰਹਿ ਸਕਦੇ, ਇਹ ਗੱਲ ਕੈਨੇਡਾ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਆਖੀ । ਉਨ੍ਹਾਂ ਸਪੱਸ਼ਟ ਆਖਿਆ ਹੈ ਕਿ ਵਿਦਿਆਰਥੀ ਪੜ੍ਹਾਈ ਪੂਰੀ ਕਰਕੇ ਆਪਣੇ ਦੇਸ਼ ਵਾਪਸ ਜਾਣ ਅਤੇ ਸਟੱਡੀ ਵੀਜ਼ੇ ਨੂੰ ਕੈਨੇਡਾ ਦੀ ਨਾਗਰਿਕਤਾ ਦੀ ਗਾਰੰਟੀ ਵਜੋਂ ਨਾ ਦੇਖਣ ਕਿਉਂਕਿ ਸਟੱਡੀ ਪਰਮਿਟ ਕੈਨੇਡਾ ਵਿਚ ਪੱਕੇ ਤੌਰ ‘ਤੇ ਰਹਿਣ ਦੀ ਗਾਰੰਟੀ ਨਹੀਂ ਹੈ।ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਚਿਤਾਵਨੀ ਜਾਰੀ ਕਰਦਿਆਂ ਸਪੱਸ਼ਟ ਆਖਿਆ ਹੈ ਕਿ ਆਪਣੇ ਘਰ ਚਲੇ ਜਾਓ ਅਤੇ ਕੈਨੇਡਾ ਵਿਚ ਕੀਤੀ ਪੜ੍ਹਾਈ ਨੂੰ ਆਪਣੇ ਮੁਲਕ ਜਾ ਕੇ ਵਰਤੋ। ਇਮੀਗ੍ਰੇਸ਼ਨ ਮੰਤਰੀ ਨੇ ਦਾਅਵਾ ਕੀਤਾ ਕਿ ਕਿਸੇ ਨੂੰ ਵੀ ਕੈਨੇਡਾ ਵਿਚ ਪੱਕਾ ਕਰਨ ਦਾ ਵਾਅਦਾ ਨਹੀਂ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕੈਨੇਡਾ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਇਕ ਜ਼ਬਰਦਸਤ ਝਟਕਾ ਦਿੱਤਾ ਹੈ ਤੇ ਇਸਦਾ ਅਸਰ ਭਾਰਤੀ ਖਾਸਕਰ ਪੰਜਾਬੀ ਵਿਦਿਆਰਥੀਆਂ ਉਤੇ ਪਵੇਗਾ।