ਬਸੰਤ ਰਿਤੂ ਕਲੱਬ ਨੇ ਲਗਾਏ 150 ਪੌਦੇ

ਦੁਆਰਾ: Punjab Bani ਪ੍ਰਕਾਸ਼ਿਤ :Friday, 19 July, 2024, 04:00 PM

ਬਸੰਤ ਰਿਤੂ ਕਲੱਬ ਨੇ ਲਗਾਏ 150 ਪੌਦੇ
ਪਿੰਡਾਂ ਦੀ ਫਿਰਨੀ ਤੇ ਅਤੇ ਸਾਂਝੀ ਥਾਵਾਂ ਤੇ ਲਗਾਏ ਪੌਦੇ
ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਸ਼ਹੀਦ ਉੱਧਮ ਸਿੰਘ ਯੂਥ ਕਲੱਬ ਦੇ ਸਹਿਯੋਗ ਨਾਲ ਪਿੰਡ ਚਤਰ ਨਗਰ ਰਾਜਪੁਰਾ ਵਿਖੇ ਵਣ ਮਹਾ ਉਤਸਵ ਦਾ ਉਦਘਾਟਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਅਤੇ ਚਰਨਜੀਤ ਸਿੰਘ ਨੇ ਇਸ ਵਣ ਮਹਾ ਉਤਸਵ ਦੀ ਪ੍ਰਧਾਨਗੀ ਕੀਤੀ ਅਤੇ ਪ੍ਰਧਾਨ ਗੁਰਜੀਤ ਸਿੰਘ ਨੇ ਆਖਿਆ ਕਿ ਯੂਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਯੂਥ ਕਲੱਬ ਪਟਿਆਲਾ ਜਿਲੇ ਵਿੱਚ ਪਿੰਡ ਪਿੰਡ ਪੌਦੇ ਲਗਾ ਰਹੇ ਹਨ। ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਦੇ ਪ੍ਰਧਾਨ ਇੰਜੀ: ਆਕਰਸ਼ ਸ਼ਰਮਾ ਅਤੇ ਸੰਸਥਾਪਕ ਇੰਜੀ: ਰਾਜੇਸ਼ ਸ਼ਰਮਾ ਰਾਮਟੱਟਵਾਲੀ ਨੇ ਆਖਿਆ ਕਿ ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਵਲੋਂ ਪਿੰਡ ਪਿੰਡ ਸ਼ਹਿਰ ਸ਼ਹਿਰ “ਪੌਦੇ ਲਗਾਓ ਵਾਤਾਵਰਨ ਬਚਾਓ” ਮੁਹਿੰਮ ਪਿੰਡਾਂ ਦੇ ਕਲੱਬਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ। ਹੁਣ ਤੱਕ ਕਲੱਬ ਵੱਲੋਂ ਲਗਭਗ 550 ਪਿੰਡਾਂ ਵਿੱਚ ਵਣ ਮਹਾ ਉਤਸਵ ਪ੍ਰੋਗਰਾਮਾਂ ਤਹਿਤ 350 ਪੌਦੇ ਲਗਾਏ ਜਾ ਚੁੱਕੇ ਹਨ ਅਤੇ ਜਿਸ ਤੇ ਲਗਭਗ 36 ਲੱਖ ਰੁਪਏ ਖਰਚ ਕੀਤਾ ਜਾ ਚੁੱਕਾ ਹੈ। ਕਲੱਬ ਦੇ ਪ੍ਰਧਾਨ ਆਕਰਸ਼ ਸ਼ਰਮਾ ਨੇ ਇਹ ਵੀ ਆਖਿਆ ਕਿ ਕਲੱਬ ਵੱਲੋਂ ਪਿੰਡਾਂ ਦੀਆਂ ਕਿਸਾਨਾਂ ਦੀਆਂ ਮੌਟਰਾ ਤੇ ਫੱਲਦਾਰ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਕਲੱਬ ਦੇ ਸੰਸਥਾਪਕ ਰਾਜੇਸ਼ ਸ਼ਰਮਾ ਰਾਮਟੱਟਵਾਲੀ ਨੇ ਉਚੇਚੇ ਤੌਰ ਤੇ ਇਹ ਵੀ ਦੱਸਿਆ ਕਿ ਕਲੱਬ ਵੱਲੋਂ ਹੁਣ ਤੱਕ ਪੰਜਾਬ ਦੇ ਪੰਜ ਜਿਲਾ ਹੁਸ਼ਿਆਰਪੁਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਜਿਲਾ ਮੁਹਾਲੀ ਦੇ ਵੱਖ—ਵੱਖ ਪਿੰਡਾਂ ਵਿੱਚ ਪੌਦੇ ਲਗਾਏ ਜਾ ਚੁੱਕੇ ਹਨ ਅਤੇ ਇਹ ਮੁਹਿੰਮ ਕਲੱਬ ਵੱਲੋਂ ਜਾਰੀ ਹੈ। ਅੱਜ ਦੇ ਮਹਾਉਤਸਵ ਪ੍ਰੋਗਰਾਮ ਤਹਿਤ ਪਿੰਡ ਚਤਰ ਨਗਰ ਰਾਜਪੁਰਾ ਵਿਖੇ 150 ਪੌਦੇ ਪਿੰਡ ਦੀ ਫਿਰਨੀ, ਕਿਸਾਨਾਂ ਦੀਆਂ ਮੋਟਰਾਂ ਅਤੇ ਸ਼ਮਸ਼ਾਨ ਘਾਟ ਵਿਖੇ ਲਗਾਏ ਗਏ।