Breaking News ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਸਾਈਬਰ ਜਾਗਰੂਕਤਾ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ

ਦੁਆਰਾ: Punjab Bani ਪ੍ਰਕਾਸ਼ਿਤ :Friday, 19 July, 2024, 05:07 PM

ਸਾਈਬਰ ਜਾਗਰੂਕਤਾ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੇ ਐੱਨ. ਐੱਨ. ਐੱਸ. ਐੱਸ. ਵਿਭਾਗ ਵੱਲੋਂ ਸਾਈਬਰ ਜਾਗਰੂਕਤਾ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਡਾ. ਨਵਦੀਪ ਸਿੰਘ (ਐਸੋਸੀਏਟ ਪ੍ਰੋਫੈਸਰ,ਕੰਪਿਊਟਰ ਵਿਭਾਗ, ਮਾਤਾ ਗੁਜਰੀ ਕਾਲਜ, ਸ੍ਰੀ ਫਤਿਹਗੜ੍ਹ ਸਾਹਿਬ) ਨੇ ਇਸ ਸੈਮੀਨਾਰ ਦੇ ਮੁੱਖ ਵਕਤਾ ਵਜੋਂ ਆਪਣੀ ਭੂਮਿਕਾ ਨਿਭਾਈ। ਕਾਲਜ ਪ੍ਰਿੰਸੀਪਲ ਡਾ. ਹਰਮੀਤ ਕੌਰ ਆਨੰਦ ਵੱਲੋਂ ਮੁੱਖ ਮਹਿਮਾਨ ( ਮਹਿਮਾਨ ਨੂੰ ਜੀ ਆਇਆਂ ਕਿਹਾ । ਅੱਜ ਦੇ ਸਮੇਂ ਵਿੱਚ ਸਾਈਬਰ ਜਾਗਰੂਕਤਾ ਹਰ ਇਕ ਨਾਗਰਿਕ ਲਈ ਬਹੁਤ ਹੀ ਮਹੱਤਵਪੂਰਨ ਹੈ ਕਿਉਂਕਿ ਅੱਜ ਕੱਲ ਹਰ ਮਨੁੱਖ ਨਵੀਂ ਤਕਨਾਲੋਜੀ ਦੀ ਵਰਤੋਂ ਕਰਦਾ ਹੈ ਜਿਸ ਨਾਲ ਉਹ ਆਪਣੀ ਸਾਰੀ ਜਾਣਕਾਰੀ ਇੰਟਰਨੈੱਟ ’ ਤੇ ਸਾਂਝੀ ਕਰ ਲੈਂਦਾ ਹੈ। ਜੇਕਰ ਸਾਨੂੰ ਇੰਟਰਨੈੱਟ ’ਤੇ ਹੋ ਰਹੇ ਕ੍ਰਾਇਮ ਬਾਰੇ ਜਾਗਰੂਕਤਾ ਹੋਵੇਗੀ ਤਾਂ ਅਸੀਂ ਇਸ ਨੂੰ ਸਾਵਧਾਨੀ ਨਾਲ ਵਰਤੋਂ ਕਰ ਸਕਦੇ ਹਾਂ। ਡਾ.ਨਵਦੀਪ ਸਿੰਘ ਨੇ ਆਪਣੇ ਭਾਸ਼ਣ ਵਿੱਚ ‘ਸਾਈਬਰ ਸਿਕੂਓਰਟੀ ਦੀ ਜ਼ਰੂਰਤ ਕਿਉਂ ਹੈ’ ‘ਅਤੇ ਸਾਈਬਰ ਕ੍ਰਾਇਮ ਤੋਂ ਕਿਵੇਂ ਬਚਣਾ ਹੈ’ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇੰਟਰਨੈਟ ’ਤੇ ਹੋ ਰਹੇ ਵੱਖ ਵੱਖ ਤਰ੍ਹਾਂ ਦੇ ਕ੍ਰਾਇਮ ਬਾਰੇ (ਪੀ. ਪੀ. ਟੀ.) ਰਾਹੀਂ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਕਦੇ ਵੀ ਆਪਣੀ ਸੰਪੂਰਨ ਜਾਣਕਾਰੀ ਕਿਸੇ ਨਾਲ ਸਾਂਝੀ ਨਾ ਕਰਨ ਬਾਰੇ ਜਾਗਰੂਕ ਕੀਤਾ।ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਵੱਲੋਂ ਲਾਗੂ ਕੀਤੇ ਗਏ ਸਾਈਬਰ ਕ੍ਰਾਇਮ ਦੇ ਕਾਨੂੰਨਾਂ ਸਬੰਧੀ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਵਿੱਚ ਡਾ. ਗੁਰਵਿੰਦਰ ਕੌਰ ( ਨੋਡਲ ਅਫ਼ਸਰ, ਐੱਨ. ਐੱਨ. ਐੱਸ. ਐੱਸ) ਵੱਲੋਂ ਮੁਖ ਮਹਿਮਾਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਰਿਹਾ ।